ਮਾਨਸਾ: ਜ਼ਿਲ੍ਹੇ ਦੇ ਆਈਪੀਐਸ ਸੁਰਿੰਦਰ ਲਾਂਬਾ, ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਮੁਕੰਮਲ ਰੋਕਥਾਮ ਸਬੰਧੀ ਮਾਨਸਾ ਪੁਲਿਸ ਨੇ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਇਸ ਮੁਹਿੰਮ ਤਹਿਤ ਐਨਡੀਪੀਐਸ ਐਕਟ ਦੇ ਮੁਕੱਦਮੇ ਵਿੱਚ ਮੁਲਜ਼ਮ ਨੂੰ ਕਾਬੂ ਕਰਕੇ 900 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀ।
ਐਨਡੀਪੀਐਸ ਐਕਟ ਦੇ ਮੁਕੱਦਮੇ 'ਚ ਮੁਲਜ਼ਮ ਨੂੰ ਕਾਬੂ ਕਰ 900 ਨਸ਼ੀਲੀਆਂ ਗੋਲੀਆਂ ਕੀਤੀ ਬਰਾਮਦ - 900 drug pills recovered
ਨਸ਼ਿਆਂ ਦੀ ਮੁਕੰਮਲ ਰੋਕਥਾਮ ਸਬੰਧੀ ਮਾਨਸਾ ਪੁਲਿਸ ਨੇ ਵਿਸ਼ੇਸ਼ ਇਸ ਮੁਹਿੰਮ ਤਹਿਤ ਐਨਡੀਪੀਐਸ ਐਕਟ ਦੇ ਮੁਕੱਦਮੇ ਵਿੱਚ ਮੁਲਜ਼ਮ ਨੂੰ ਕਾਬੂ ਕਰਕੇ 900 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀ।
ਫ਼ੋਟੋ
ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਐਸਟੀਐਫ ਮਾਨਸਾ ਦੀ ਪੁਲਿਸ ਪਾਰਟੀ ਨੇ ਬਸੰਤ ਰਾਮ ਪੁੱਤਰ ਗੋਗੀ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 900 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਕੀਤੀਆਂ। ਇਸ ਦੇ ਵਿਰੁੱਧ ਥਾਣਾ ਸਿਟੀ 2 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ ਕਰਵਾ ਕੇ ਬਰਾਮਦ ਮਾਲ ਨੂੰ ਕਬਜ਼ਾ ਪੁਲਿਸ ਵਿੱਚ ਲਿਆ ਗਿਆ ਹੈ।
ਗ੍ਰਿਫ਼ਤਾਰ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।