ਪੰਜਾਬ

punjab

ETV Bharat / state

ਮਾਨਸਾ ‘ਚ ਭਾਰੀ ਮੀਂਹ ਨੂੰ ਲੈ ਕੇ ਪ੍ਰਸ਼ਾਸਨ ਹਾਈ ਅਲਰਟ ‘ਤੇ

ਮਾਨਸਾ ਵਿੱਚ ਪੈ ਰਹੇ ਭਾਰੀ ਮੀਂਹ ਨੂੰ ਲੈਕੇ ਜਿੱਥੇ ਆਮ ਲੋਕਾਂ ਤੇ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਹੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਦੇ ਲਈ ਪ੍ਰਸ਼ਾਸਨ ਚੌਕਸ ਹੋਇਆ ਦਿਖਾਈ ਦੇ ਰਿਹਾ ਹੈ।

ਮਾਨਸਾ ‘ਚ ਭਾਰੀ ਮੀਂਹ ਨੂੰ ਲੈਕੇ ਪ੍ਰਸ਼ਾਸਨ ਹਾਈ ਅਲਰਟ ‘ਤੇ
ਮਾਨਸਾ ‘ਚ ਭਾਰੀ ਮੀਂਹ ਨੂੰ ਲੈਕੇ ਪ੍ਰਸ਼ਾਸਨ ਹਾਈ ਅਲਰਟ ‘ਤੇ

By

Published : Jul 29, 2021, 11:26 AM IST

ਮਾਨਸਾ: ਦੇਰ ਰਾਤ ਤੋਂ ਪੈ ਰਹੇ ਮੀਂਹ ਦੇ ਨਾਲ ਜਿੱਥੇ ਤਾਪਮਾਨ ਦੇ ਵਿੱਚ ਗਿਰਾਵਟ ਆਈ ਹੈ ਉੱਥੇ ਲੋਕਾਂ ਨੇ ਗਰਮੀ ਤੋਂ ਵੀ ਰਾਹਤ ਮਹਿਸੂਸ ਕੀਤੀ ਹੈ। ਬੇਸ਼ੱਕ ਮਾਨਸਾ ਸ਼ਹਿਰ ਦੇ ਕੁਝ ਹਿੱਸਿਆਂ ਵਿਚ ਪਾਣੀ ਭਰ ਗਿਆ ਪਰ ਇਹ ਮੀਂਹ ਕਿਸਾਨਾਂ ਦੀਆਂ ਫਸਲਾਂ ਦੇ ਲਈ ਕਾਫ਼ੀ ਲਾਭਦਾਇਕ ਹੈ। ਕੁਝ ਦਿਨ ਪਹਿਲਾਂ ਹੋਏ ਹਲਕੇ ਹਲਕੇ ਮੀਂਹ ਦੇ ਨਾਲ ਕਿਸਾਨਾਂ ਨੂੰ ਝੋਨੇ ਦੀ ਫਸਲ ਵਿੱਚ ਪਾਣੀ ਪੂਰਾ ਕਰਨਾ ਮੁਸ਼ਕਲ ਹੋ ਗਿਆ ਸੀ ਪਰ ਦੇਰ ਰਾਤ ਤੋਂ ਪੈ ਰਹੇ ਮੀਂਹ ਨੇ ਝੋਨੇ ਦੀ ਫਸਲ ਦੇ ਵਿਚ ਪਾਣੀ ਦੀ ਘਾਟ ਨੂੰ ਵੀ ਪੂਰਾ ਕਰ ਦਿੱਤਾ ਹੈ।

ਮਾਨਸਾ ‘ਚ ਭਾਰੀ ਮੀਂਹ ਨੂੰ ਲੈਕੇ ਪ੍ਰਸ਼ਾਸਨ ਹਾਈ ਅਲਰਟ ‘ਤੇ

ਮਾਨਸਾ ਜ਼ਿਲ੍ਹੇ ਦੇ ਹਲਕਾ ਸਰਦੂਲਗੜ੍ਹ ਦੀ ਗੱਲ ਕੀਤੀ ਜਾਵੇ ਤਾਂ ਸਰਦੂਲਗੜ੍ਹ ਵਿਚੋਂ ਲੰਘਣ ਵਾਲੇ ਘੱਗਰ ਦੇ ਵਿਚ ਪਾਣੀ ਦਾ ਪੱਧਰ ਘੱਟ ਹੈ। ਪ੍ਰਸ਼ਾਸਨ ਵੱਲੋਂ ਹੜ੍ਹਾਂ ਦੀ ਸਥਿਤੀ ਦੇ ਨਾਲ ਨਜਿੱਠਣ ਦੇ ਲਈ ਚੱਪੂਵਾਲੀ ਕਿਸ਼ਤੀ ਦਾ ਵੀ ਇੰਤਜ਼ਾਮ ਕਰ ਲਿਆ ਗਿਆ ਤਾਂ ਕਿ ਹੜ੍ਹਾਂ ਜਿਹੀ ਸਥਿਤੀ ਦੇ ਵਿੱਚ ਪੀੜਤ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਈ ਜਾਵੇ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾਵੇ।

ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿਚ ਮੀਂਹ ਦੇ ਨਾਲ ਜੇਕਰ ਹੜ੍ਹਾਂ ਵਰਗੀ ਸਥਿਤੀ ਬਣਦੀ ਹੈ ਤਾਂ ਪ੍ਰਸ਼ਾਸਨ ਕਿਸ ਤਰ੍ਹਾਂ ਨਜਿੱਠੇਗਾ ।

ਇਹ ਵੀ ਪੜ੍ਹੋ : ਮੀਂਹ ਦਾ ਅਜਿਹਾ ਨਜ਼ਾਰਾ ਦੇਖ ਹੋਵੇਗੀ ਰੂਹ ਖੁਸ਼, ਦੇਖੋ ਵਾਇਰਲ ਵੀਡੀਓ

ABOUT THE AUTHOR

...view details