ਮਾਨਸਾ: ਕੋਰੋਨਾ ਮਹਾਂਮਾਰੀ ਦੇ ਕਾਰਨ ਸਕੂਲਾਂ ਨੂੰ ਸਰਕਾਰ ਵੱਲੋਂ ਬੰਦ ਕਰ ਦਿੱਤਾ ਗਿਆ ਸੀ ਤੇ ਹੁਣ ਪੰਜਾਬ ਸਰਕਾਰ ਨੇ ਅੱਜ ਸਕੂਲਾਂ ਨੂੰ ਮੁੜ ਤੋਂ ਖੋਲ੍ਹਣ ਦੇ ਹੁਕਮ ਜਾਰੀ ਕੀਤਾ ਹਨ।
10 ਮਹੀਨੇ ਬਾਅਦ ਖੁੱਲ੍ਹੇ ਸਕੂਲ, ਸਮਾਜਿਕ ਦੂਰੀ ਦਾ ਰੱਖਿਆ ਜਾ ਰਿਹੈ ਖਾਸ ਧਿਆਨ - social distance
ਕੋਰੋਨਾ ਮਹਾਮਾਰੀ ਦੇ ਕਾਰਨ 10 ਮਹੀਨਿਆਂ ਬਾਅਦ ਸਕੂਲ ਖੁੱਲ੍ਹੇ ਹਨ, ਜਿਸ ਤੋਂ ਬਾਅਦ ਸਕੂਲਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪਾਬੰਦੀਆਂ ਦੀ ਪਾਲਣਾ ਕੀਤੀ ਜਾ ਰਹੀ ਹੈ।
ਤਸਵੀਰ
ਜਿਸ ਕਾਰਨ ਅੱਜ ਬੱਚਿਆਂ ਦੀ ਸਕੂਲ ਵਿੱਚ ਆਮਦ ਸ਼ੁਰੂ ਹੋ ਗਈ ਹੈ ਤੇ ਸਕੂਲ ਆਉਂਦੇ ਸਮੇਂ ਬੱਚਿਆਂ ਦੇ ਹੱਥ ਸੈਨੇਟਾਈਜ਼ ਕਰਵਾਏ ਗਏ ਤੇ ਬੱਚਿਆਂ ਦੇ ਮਾਸਕ ਲੱਗੇ ਹੋਏ ਸਨ ਤੇ ਸਕੂਲ 'ਚ ਸੋਸ਼ਲ ਡਿਸਟੈਂਸਿੰਗ ਦਾ ਵੀ ਖ਼ਾਸ ਧਿਆਨ ਰੱਖਿਆ ਗਿਆ।
ਇਸ ਮੌਕੇ ਬੱਚਿਆਂ ਨੇ ਖ਼ਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਬੇਸ਼ੱਕ ਆਨਲਾਈਨ ਪੜ੍ਹਾਈ ਹੋ ਰਹੀ ਸੀ ਪਰ ਫਿਜ਼ੀਕਲ ਤੌਰ 'ਤੇ ਸਕੂਲ ਵਿੱਚ ਜੋ ਪੜ੍ਹਾਈ ਹੋਵੇਗੀ ਉਸ ਨਾਲ ਉਨ੍ਹਾਂ ਨੂੰ ਬਹੁਤ ਹੀ ਫ਼ਾਇਦਾ ਹੋਵੇਗਾ ਅਧਿਆਪਕਾਂ ਨੇ ਵੀ ਸਕੂਲ ਖੁੱਲ੍ਹਣ 'ਤੇ ਖ਼ੁਸ਼ੀ ਜ਼ਾਹਿਰ ਕੀਤੀ।