ਮਾਨਸਾ: ਪਿਛਲੇ ਲੰਮੇ ਸਮੇਂ ਤੋਂ ਦੇਸ਼ ਵਿਦੇਸ਼ ਵਿੱਚ ਸਿੱਖ ਸੰਗਤ ਵੱਲੋਂ ਜੋ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਇਸ ਨੂੰ ਲੈਕੇ ਪਿਛਲੇ ਦਿਨਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਵਾਰਾ ਸਾਹਿਬਾਨਾਂ ਅੱਗੇ ਬੈਨਰ ਲਾਉਣ ਦੀ ਅਪੀਲ ਕੀਤੀ ਗਈ ਸੀ।
ਇਸਦੇ ਚੱਲਦੇ ਮਾਨਸਾ ਵਿੱਚ ਗੁਰਦੁਆਰਾ ਸਿੰਘ ਸਭਾ ਦੀ ਲੋਕਲ ਕਮੇਟੀ ਅਤੇ ਸੰਗਤ ਵੱਲੋਂ ਗੂਰੂ ਘਰ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਬੈਨਰ ਲਗਾਏ ਗਏ ਤੇ ਸਿੱਖ ਕੌਮ ਨੂੰ ਬੇਨਤੀ ਕੀਤੀ ਗਈ ਕਿ ਧੜੇਬੰਦੀ ਤੋਂ ਉਪਰ ਉੱਠ ਕੇ ਇੱਕ ਝੰਡੇ ਥੱਲੇ ਇਕੱਠੇ ਹੋਣ ਤਾਂ ਕਿ ਬੰਦੀ ਸਿੰਘ ਰਿਹਾਅ ਕਰਵਾਏ ਜਾ ਸਕਣ।
ਗੁਰੂ ਘਰਾਂ ’ਚ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਬੈਨਰ ਲੱਗਣੇ ਹੋਏ ਸ਼ੁਰੂ ਲੋਕਲ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ, ਰਾਜ ਸਿੰਘ ਅਤੇ ਬਲਜੀਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਨਯੋਗ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਇੱਕ ਸੰਦੇਸ਼ ਦਿੱਤਾ ਗਿਆ ਹੈ ਕਿ ਜਦੋਂ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਦੇ ਵਿੱਚ ਬੇਕਸੂਰ ਸਿੱਖ ਨੌਜਵਾਨ ਬੰਦ ਹਨ, ਉਨ੍ਹਾਂ ਦੀ ਰਿਹਾਈ ਦੇ ਲਈ ਦੋ ਸਥਾਨਕ ਗੁਰਦੁਆਰਾ ਸਾਹਿਬ ਹਨ। ਉਨ੍ਹਾਂ ਦੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀਆਂ ਫਲੈਕਸਾਂ ਲਗਾਈਆਂ ਜਾਣ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਦੇ ਵਿੱਚ ਦੇਸ਼ ਨੂੰ ਅਜ਼ਾਦ ਕਰਵਾਉਣ ਦੇ ਲਈ 90 ਫੀਸਦੀ ਕੁਰਬਾਨੀਆਂ ਸਿੱਖ ਕੌਮ ਵੱਲੋਂ ਦਿੱਤੀਆਂ ਗਈਆਂ ਹਨ ਪਰ ਸਿੱਖ ਕੌਮ ਦੇ ਮੱਕੇ ਮਦੀਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕੀਤਾ ਗਿਆ ਅਤੇ ਅੰਨ੍ਹਾਂ ਤਸ਼ੱਦਦ ਸਿੱਖ ਕੌਮ ’ਤੇ ਢਾਹਿਆ ਗਿਆ।
ਉਨ੍ਹਾਂ ਕਿਹਾ ਕਿ ਬਾਗ਼ੀ ਹੋ ਕੇ ਨੌਜਵਾਨ ਗੁਰੂ ਘਰਾਂ ’ਤੇ ਕੀਤੇ ਹਮਲਿਆਂ ਨੂੰ ਬਰਦਾਸ਼ਤ ਨਾਂ ਕਰਦਿਆਂ ਹਥਿਆਰ ਬੰਦ ਲੜਾਈ ਦੇ ਰਸਤੇ ਪਏ ਸਨ ਪਰ ਜੇ ਇੰਨ੍ਹਾਂ ਦੇ ਕੀਤੇ ਹੋਏ ਗੁਨਾਹਾਂ ਦੀ ਸਜ਼ਾ ਦੇਸ਼ ਦੇ ਕਾਨੂੰਨ ਅਨੁਸਾਰ ਦੇਖ ਲਈਏ ਤਾਂ ਉਸ ਤੋਂ ਕਿਤੇ ਵੱਧ ਸਜ਼ਾ ਇਹ ਭੁਗਤ ਚੁੱਕੇ ਹਨ ਪਰ ਦੇਸ਼ ਦੀ ਮੌਜੂਦਾ ਸਰਕਾਰ ਹੁਣ ਵੀ ਇੰਨ੍ਹਾਂ ਨੂੰ ਰਿਹਾ ਕਰਵਾਉਣ ਲਈ ਤਿਆਰ ਨਹੀਂ ਹੈ ਜਦੋਂਕਿ ਉਨ੍ਹਾਂ ਨੇ ਆਪਣੀ ਸਮੁੱਚੀ ਉਮਰ ਜੇਲ੍ਹਾਂ ਦੀਆਂ ਕਾਲ ਕੋਠੜੀਆਂ ਵਿੱਚ ਬਿਤਾ ਲਈ ਹੈ। ਉਨ੍ਹਾਂ ਸਿੱਖ ਕੌਮ ਨੂੰ ਬੇਨਤੀ ਕੀਤੀ ਕਿ ਧੜੇਬੰਦੀ ਤੋਂ ਉੱਠ ਕੇ ਇੱਕ ਝੰਡੇ ਥੱਲੇ ਇਕੱਠੇ ਹੋਣ ਤਾਂ ਕਿ ਬੰਦੀ ਸਿੰਘ ਰਿਹਾਅ ਕਰਵਾਏ ਜਾ ਸਕਣ।
ਇਹ ਵੀ ਪੜ੍ਹੋ:ਸ਼ਹੀਦ ਚਮਕੌਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ