ਮਾਨਸਾ: ਖੇਤੀ ਕਾਨੂੰਨਾਂ (Agricultural Law) ਦੇ ਖ਼ਿਲਾਫ਼ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਤਹਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਿੰਡਾਂ ਦੇ ਵਿ$ਚ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਨਾ ਆਉਣ ਦਿੱਤੇ ਜਾਣ ਦੇ ਲਈ ਸੱਦਾ ਦਿੱਤਾ ਗਿਆ ਹੈ। ਜਿਸਦੇ ਤਹਿਤ ਪਿੰਡ ਖਿਆਲਾ ਕਲਾਂ ਵਿਖੇ ਬਾਥਰੂਮਾਂ ਦਾ ਉਦਘਾਟਨ ਕਰਨ ਦੇ ਲਈ ਮਾਨਸਾ ਦੇ ਕਾਂਗਰਸੀ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਪਹੁੰਚੇ ਜਿਨ੍ਹਾਂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਅਤੇ ਵਿਧਾਇਕ ਬਿਨਾਂ ਉਦਘਾਟਨ ਕੀਤੇ ਹੀ ਬੇਰੰਗ ਪਰਤ ਗਏ। ਇਸ ਮੌਕੇ ਕਿਸਾਨਾਂ ਵੱਲੋਂ ਵਿਧਾਇਕ ਅਤੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
Agricultural Law: ਕਿਸਾਨਾਂ ਨੇ ਉਦਘਾਟਨ ਕਰਨ ਆਏ ਵਿਧਾਇਕ ਮਾਨਸ਼ਾਹੀਆ ਦਾ ਕੀਤਾ ਵਿਰੋਧ
ਮਾਨਸਾ ਦੇ ਪਿੰਡ ਖਿਆਲਾ ਕਲਾਂ ਵਿਖੇ ਬਾਥਰੂਮਾਂ ਦਾ ਉਦਘਾਟਨ ਕਰਨ ਦੇ ਲਈ ਮਾਨਸਾ ਦੇ ਕਾਂਗਰਸੀ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਪਹੁੰਚੇ ਜਿਨ੍ਹਾਂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਅਤੇ ਵਿਧਾਇਕ ਬਿਨਾਂ ਉਦਘਾਟਨ ਕੀਤੇ ਹੀ ਬੇਰੰਗ ਪਰਤ ਗਏ।
Agricultural Law: ਕਿਸਾਨਾਂ ਨੇ ਉਦਘਾਟਨ ਕਰਨ ਆਏ ਵਿਧਾਇਕ ਮਾਨਸ਼ਾਹੀਆ ਦਾ ਕੀਤਾ ਵਿਰੋਧ
ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਇਨ੍ਹਾਂ ਵਿਧਾਇਕਾਂ ਅਤੇ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਪਿੰਡ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਵਿਧਾਇਕ ਜਾਂ ਸਿਆਸੀ ਆਗੂ ਪਿੰਡ ਵਿੱਚ ਦਾਖ਼ਲ ਹੁੰਦਾ ਹੈ ਤਾਂ ਉਹ ਆਪਣਾ ਜ਼ਿੰਮੇਵਾਰ ਖੁਦ ਹੋਵੇਗਾ।
ਇਹ ਵੀ ਪੜੋ: ਅੰਗਹੀਣ ਖਿਡਾਰੀ ਨੇ ਕੈਪਟਨ ਸਰਕਾਰ ਖਿਲਾਫ਼ ਕੱਢੀ ਜੰਮਕੇ ਭੜਾਸ