ਮਾਨਸਾ:ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦਾ ਹਮਲਾ ਹੋ ਗਿਆ ਹੈ। ਜਿਸਦੇ ਕਾਰਨ ਨਰਮੇ ਦੀ ਫਸਲ ਖ਼ਰਾਬ ਹੋ ਰਹੀ ਹੈ। ਪਰ ਖੇਤੀਬਾੜੀ ਅਧਿਕਾਰੀਆਂ ਵੱਲੋਂ ਕਿਸਾਨਾਂ ਦੇ ਖੇਤਾਂ ਦਾ ਦੌਰਾ ਨਾ ਕਰਨ ਦੇ ਰੋਸ ਵਜੋਂ ਕਿਸਾਨ ਜਥੇਬੰਦੀ ਵੱਲੋਂ ਖੇਤੀਬਾੜੀ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਤੁਰੰਤ ਖੇਤੀਬਾੜੀ ਅਧਿਕਾਰੀ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਨਿਜਾਤ ਦਿਵਾਉਣ ਅਤੇ ਉਨ੍ਹਾਂ ਨੂੰ ਕੀਟਨਾਸ਼ਕ ਦਵਾਈਆਂ ਦਾ ਛਿੜਕਾਅ ਕਰਨ ਦੀ ਸਲਾਹ ਦੇਣ ਤਾਂ ਕਿ ਨਰਮੇ ਦੀ ਫਸਲ ਨੂੰ ਬਚਾਇਆ ਜਾ ਸਕੇ।
ਕਿਸਾਨਾਂ ਨੇ ਘੇਰਿਆ ਖੇਤੀਬਾੜੀ ਦਫ਼ਤਰ - ਜਸਲੀਨ ਕੌਰ ਧਾਲੀਵਾਲ
ਮਾਨਸਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦਾ ਹਮਲਾ ਹੋ ਰਿਹਾ ਹੈ। ਖੇਤੀਬਾੜੀ ਅਧਿਕਾਰੀਆਂ ਵੱਲੋਂ ਕਿਸਾਨਾਂ ਦੇ ਖੇਤਾਂ ਦਾ ਦੌਰਾ ਨਾ ਕਰਨ ਦੇ ਰੋਸ ਵਜੋਂ ਕਿਸਾਨ ਜਥੇਬੰਦੀ ਵੱਲੋਂ ਖੇਤੀਬਾੜੀ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ।
ਕਿਸਾਨ ਆਗੂ ਰਾਮ ਸਿੰਘ ਭੈਣੀਬਾਘਾ ਅਤੇ ਜੋਗਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਰਮੇ ਦੀ ਪੱਕ ਚੁੱਕੀ ਫਸਲ 'ਤੇ ਗੁਲਾਬੀ ਸੁੰਡੀ ਦਾ ਹਮਲਾ ਹੋ ਗਿਆ ਹੈ। ਜਿਸ ਕਾਰਨ ਕਿਸਾਨ ਚਿੰਤਾ ਵਿੱਚ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਬੀ.ਟੀ ਨਰਮੇ ਦੀ ਕਿਸਾਨਾਂ ਵੱਲੋਂ ਬਿਜਾਈ ਕੀਤੀ ਗਈ ਸੀ। ਪਰ ਸੁੰਡੀ ਦਾ ਹਮਲਾ ਇਨ੍ਹਾਂ ਹੋ ਚੁੱਕਿਆ ਹੈ ਕਿ ਨਰਮੇ ਦੀ ਫਸਲ ਬਰਬਾਦ ਹੋ ਰਹੀ ਹੈ।
ਕਿਸਾਨਾਂ ਵੱਲੋਂ ਵੱਖ ਵੱਖ ਦਵਾਈਆਂ ਦਾ ਛਿੜਕਾਅ ਵੀ ਕੀਤਾ ਗਿਆ। ਪਰ ਸੁੰਡੀ ਦਾ ਕੰਟਰੋਲ ਨਹੀਂ ਹੋ ਰਿਹਾ। ਜਿਸ ਕਾਰਨ ਖੇਤੀਬਾੜੀ ਅਧਿਕਾਰੀਆਂ ਵੱਲੋਂ ਵੀ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਸਾਰ ਤੱਕ ਨਹੀਂ ਲਈ ਗਈ ਮਜਬੂਰੀ ਵੱਸ ਕਿਸਾਨਾਂ ਨੇ ਖੇਤੀਬਾੜੀ ਵਿਭਾਗ ਦਾ ਘਿਰਾਓ ਕੀਤਾ ਹੈ ਤਾਂ ਕਿ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਉਨ੍ਹਾਂ ਨੂੰ ਦਵਾਈਆਂ ਦੇ ਛਿੜਕਾਅ ਕਰਨ ਸਬੰਧੀ ਜਾਣਕਾਰੀ ਦਿੱਤੀ ਜਾਵੇ 'ਤੇ ਨਰਮੇ ਦੀ ਫ਼ਸਲ ਬਚਾਈ ਜਾ ਸਕੇ। ਜੇਕਰ ਜਲਦ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਦੀ ਸਾਰ ਨਾ ਲਈ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਖੇਤੀਬਾੜੀ ਅਧਿਕਾਰੀ ਜਸਲੀਨ ਕੌਰ ਧਾਲੀਵਾਲ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਵਿੱਚ ਕੁੱਝ ਪਰਸੈਂਟ ਨਰਮੇ ਤੇ ਸੁੰਡੀ ਦਾ ਹਮਲਾ ਹੋਇਆ ਹੈ ਜਿਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਲਈ ਖੇਤੀਬਾੜੀ ਵਿਭਾਗ ਵੱਲੋਂ ਟੀਮਾਂ ਬਣਾ ਕੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਦਵਾਈ ਦਾ ਛਿੜਕਾਅ ਕਰਨ ਸਬੰਧੀ ਵੀ ਸੁਚੇਤ ਕੀਤਾ ਜਾ ਰਿਹਾ ਹੈ ਤਾਂ ਕਿ ਇਸ ਸੁੰਡੀ ਦਾ ਹਮਲਾ ਰੋਕਿਆ ਜਾ ਸਕੇ
ਇਹ ਵੀ ਪੜ੍ਹੋ:- ਨਰਮੇ ਦੀ ਫਸਲ ‘ਤੇ ਗੁਲਾਬੀ ਸੂੰਡੀ ਦਾ ਹਮਲਾ, ਕਿਸਾਨ ਵੇਖਣ ਇਹ ਜ਼ਰੂਰੀ ਖ਼ਬਰ