ਮਾਨਸਾ: ਸ਼ਰਾਬ ਠੇਕੇਦਾਰਾਂ ਵੱਲੋਂ ਸ਼ਰਾਬ ਠੇਕੇਦਾਰਾਂ ਕੋਲ ਕੰਮ ਕਰਦੇ ਇੱਕ ਕਰਿੰਦੇ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਦਾਖਲ ਕਰਵਾਇਆ ਗਿਆ ਹੈ ਪੀੜਤ ਵਿਅਕਤੀ ਦਾ ਕਹਿਣਾ ਹੈ ਕਿ ਸ਼ਰਾਬ ਠੇਕੇਦਾਰਾਂ ਵੱਲੋਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਨਾਲ ਹੀ ਪਿਸ਼ਾਬ ਕਰਕੇ ਉਸ ਦੇ ਮੂੰਹ ਵਿਚ ਪਾਇਆ ਗਿਆ। ਪੀੜਤ ਵਿਅਕਤੀ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ (Alcohol contractors in Mansa accused of brutally beating a person) ਕੀਤੀ ਹੈ। ਓਧਰ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਵਿਚ ਉਕਤ ਵਿਅਕਤੀ ਦੇ ਬਿਆਨ ਲੈਣ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ ।
ਪੀੜਤ ਵਿਅਕਤੀ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ ਉਕਤ ਵਿਅਕਤੀ ਦਾ ਕਹਿਣਾ ਹੈ ਕਿ ਉਹ ਜੋਗਾ ਠੇਕਿਆਂ ਦਾ ਇੰਚਾਰਜ ਹੈ ਅਤੇ ਕੱਲ੍ਹ ਉਹ ਮਾਨਸਾ ਦੇ ਅਰਵਿੰਦ ਨਗਰ ਸਥਿਤ ਕੋਠੀ ਵਿੱਚ ਕੈਸ਼ ਜਮ੍ਹਾ ਕਰਵਾਉਣ ਦੇ ਲਈ ਆਇਆ ਸੀ ਜਿੱਥੇ ਠੇਕੇਦਾਰ ਵੱਲੋਂ ਉਸ ਨੂੰ ਅੰਦਰ ਬੰਦ ਕਰਕੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਮੂੰਹ ਵਿੱਚ ਪਿਸ਼ਾਬ ਵੀ ਪਾਇਆ ਗਿਆ। ਉਕਤ ਵਿਅਕਤੀ ਨੇ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ। ਪੀੜਤ ਨੇ ਗੁਪਤ ਅੰਗਾਂ ਨਾਲ ਛੇੜਛਾੜ ਕਰਨ ਦਾ ਇਲਜ਼ਾਮ ਲਗਾਇਆ ਹੈ।