ਮਾਨਸਾ: ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਵੱਲੋਂ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਸੰਘਰਸ਼ ਦੌਰਾਨ ਬੁਢਲਾਡਾ ਵਿੱਚ ਚੱਲ ਰਹੇ ਧਰਨੇ ਵਿੱਚ ਬਜ਼ੁਰਗ ਕਿਸਾਨ ਅਤੇ ਕਿਸਾਨਾਂ ਬਾਬੂ ਸਿੰਘ ਅਤੇ ਮਿੱਠੂ ਸਿੰਘ ਦੀ ਮਾਤਾ ਤੇਜ਼ ਕੌਰ ਦਾ ਅਚਾਨਕ ਦੇਹਾਂਤ ਹੋ ਗਿਆ।
ਕਿਸਾਨੀ ਸੰਘਰਸ਼ 'ਚ ਸ਼ਾਮਲ 80 ਵਰ੍ਹਿਆਂ ਦੀ ਬੇਬੇ ਨੇ ਤੋੜਿਆ ਦਮ - ਬੁਢਲਾਡਾ ਵਿੱਚ ਚੱਲ ਰਹੇ ਧਰਨੇ
ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਵੱਲੋਂ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਸੰਘਰਸ਼ ਦੌਰਾਨ ਬੁਢਲਾਡਾ ਵਿੱਚ ਚੱਲ ਰਹੇ ਧਰਨੇ ਵਿੱਚ ਬਜ਼ੁਰਗ ਮਹਿਲਾ ਕਿਸਾਨ ਆਗੂ ਮਾਤਾ ਤੇਜ਼ ਕੌਰ ਦਾ ਅਚਾਨਕ ਦੇਹਾਂਤ ਹੋ ਗਿਆ।
ਖੇਤੀ ਕਾਨੂੰਨਾਂ ਖ਼ਿਲਾਫ਼ 31 ਕਿਸਾਨ ਜਥੇਬੰਦੀਆ ਵੱਲੋਂ ਸਾਂਝੇ ਰੂਪ ਵਿੱਚ ਬੁਢਲਾਡਾ ਸ਼ਹਿਰ ਦੀਆਂ ਰੇਲ ਪੱਟੜੀਆਂ ਉਪਰ ਲਗਾਏ ਗਏ ਧਰਨੇ ਦੌਰਾਨ ਕਿਸਾਨ ਯੂਨੀਅਨ ਦੇ 2 ਆਗੂਆਂ ਬਾਬੂ ਸਿੰਘ ਬਰ੍ਹੇ ਅਤੇ ਮਿੱਠੂ ਸਿੰਘ ਦੀ ਮਾਤਾ ਤੇਜ਼ ਕੌਰ (80) ਨੇ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ ਮ੍ਰਿਤਕ ਮਾਤਾ ਤੇਜ਼ ਕੌਰ ਦੀ ਸਿਹਤ ਵਿਗੜਣ 'ਤੇ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂ ਜੋਗਿੰਦਰ ਸਿੰਘ ਨੇ ਦੱਸਿਆ ਕਿ ਅੱਜ ਜੋ ਘਟਨਾ ਰੇਲਵੇ ਸਟੇਸ਼ਨ ਬੁਢਲਾਡਾ ਉੱਤੇ ਘਟੀ ਹੈ ਉਸ ਵਿੱਚ ਬੁਜ਼ੁਰਗ ਮਾਤਾ ਤੇਜ ਕੌਰ ਦੀ ਮੌਤ ਹੋਈ ਹੈ ਅਤੇ ਉਨ੍ਹਾਂ ਦੀ ਮੌਤ ਦਾ ਸਾਨੂੰ ਬਹੁਤ ਦੁੱਖ ਹੈ । ਉਨ੍ਹਾਂ ਨੇ ਕਿਹਾ ਕਿ ਸਾਨੂੰ ਇਸ ਗੱਲ ਦਾ ਮਾਣ ਹੈ ਸੰਘਰਸ਼ ਲੜ੍ਹਦੇ ਹੋਏ ਮਾਤਾ ਜੀ ਦੀ ਮੌਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਮਿ੍ਰਤਕ ਮਾਤਾ ਦਾ ਇੱਕ ਪੁੱਤ ਸਾਡੀ ਪਿੰਡ ਇਕਾਈ ਦਾ ਪ੍ਰਧਾਨ ਹੈ ਅਤੇ ਦੂਜਾ ਪੁੱਤਰ ਪੰਜਾਬ ਕਿਸਾਨ ਯੂਨੀਅਨ ਦਾ ਆਗੂ ਹੈ । ਉਨ੍ਹਾਂ ਨੇ ਕਿਹਾ ਕਿ ਸਰਕਾਰ ਮਿ੍ਰਤਕ ਬਜ਼ੁਰਗ ਮਮਾਤਾ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜੇ ਦਿੱਤਾ ਜਾਵੇ ਅਤੇ ਉਨ੍ਹਾਂ ਦਾ ਸਾਰਾ ਕਰਜਾ ਮਾਫ਼ ਕਰੇ। ਇਸੇ ਨਾਲ ਹੀ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਸਿਫਾਰਿਸ਼ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਜਿਲਾ ਪ੍ਰਸ਼ਾਸਨ ਅਤੇ ਸਰਕਾਰ ਸਾਡੀ ਮੰਗੇ ਨਹੀਂ ਪੂਰੀ ਕਰਦੀ , ਤੱਦ ਤੱਕ ਮਾਤਾ ਦਾ ਨਾ ਹੀ ਪੋਸਟਮਾਟਰਮ ਕਰਵਾਇਆ ਜਾਵੇਗਾ ਅਤੇ ਨਾ ਹੀ ਸਸਕਾਰ ਕਰਣਗੇ ।