ਪੰਜਾਬ

punjab

ETV Bharat / state

ਆਰਥਿਕ ਮੰਦਹਾਲੀ ਤੋਂ ਤੰਗ ਹੋਏ ਮਜ਼ਦੂਰ ਨੇ ਕੀਤੀ ਖੁਦਕੁਸ਼ੀ

32 ਸਾਲਾ ਦੇ ਨੌਜਵਾਨ ਨੇ ਫਾਂਸੀ ਲਗਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ (Young) ਮਜ਼ਦੂਰੀ ਕਰਦਾ ਸੀ। ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਬਾਥਰੂਮ ਵਿੱਚ ਫਾਂਸੀ ਲਗਾਕੇ ਖੁਦਕੁਸ਼ੀ (Suicide) ਕਰ ਲਈ

ਆਰਥਿਕ ਮੰਦਹਾਲੀ ਤੋਂ ਤੰਗ ਹੋਏ ਮਜ਼ਦੂਰ ਨੇ ਕੀਤੀ ਖੁਦਕੁਸ਼ੀ
ਆਰਥਿਕ ਮੰਦਹਾਲੀ ਤੋਂ ਤੰਗ ਹੋਏ ਮਜ਼ਦੂਰ ਨੇ ਕੀਤੀ ਖੁਦਕੁਸ਼ੀ

By

Published : Jun 14, 2021, 4:54 PM IST

ਮਾਨਸਾ: ਪਿੰਡ ਮੋਹਰ ਸਿੰਘ ਵਾਲਾ ਦੇ 32 ਸਾਲਾ ਦੇ ਨੌਜਵਾਨ ਨੇ ਫਾਂਸੀ ਲਗਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਮਜ਼ਦੂਰੀ (Wages) ਕਰਦਾ ਸੀ। ਜਿਸ ਨੇ ਆਪਣੇ ਘਰ ਵਿੱਚ ਹੀ ਬਾਥਰੂਮ ਵਿੱਚ ਫਾਂਸੀ ਲਗਾਕੇ ਖੁਦਕੁਸ਼ੀ ਕਰ ਲਈ, ਮ੍ਰਿਤਕ ਦੇ ਪਿਤਾ ਸੁਰਜੀਤ ਸਿੰਘ ਨੇ ਦੱਸਿਆ, ਕਿ ਪਿਛਲੇ ਲੰਬੇ ਸਮੇਂ ਕੰਮ ਨਾ ਚੱਲਣ ਕਰਕੇ ਮ੍ਰਿਤਕ ਪ੍ਰੇਸ਼ਾਨ ਰਹਿੰਦਾ ਸੀ।

ਮ੍ਰਿਤਕ ਆਪਣੇ ਪਿਛੇ ਮਾਤਾ-ਪਿਤਾ, ਪਤਨੀ ਤੇ ਤਿੰਨ ਬੱਚੇ ਛੱਡ ਗਿਆ ਹੈ। ਮ੍ਰਿਤਕ ਦੇ ਪਰਿਵਾਰ ਮੁਤਾਬਿਕ ਉਸ ‘ਤੇ ਕਰਜ਼ ਹੋਣ ਕਰਕੇ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਪਿਛਲੇ ਲੰਬੇ ਸਮੇਂ ਤੋਂ ਲੱਗੇ ਲੌਕਡਾਊਨ ਕਰਕੇ ਉਸ ਦਾ ਕੰਮ ਬਿਲਕੁਲ ਬੰਦ ਹੋ ਗਿਆ ਸੀ। ਇਸ ਮੌਕੇ ਪਿੰਡ ਵਾਸੀਆ ਨੇ ਪਰਿਵਾਰ ਦੀ ਮਦਦ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ।

ਪਿੰਡ ਵਾਸੀਆਂ ਦਾ ਕਹਿਣਾ ਹੈ। ਕਿ ਪੰਜਾਬ ਸਰਕਾਰ (Government of Punjab) ਉਨ੍ਹਾਂ ਦਾ ਸਾਰਾ ਕਰਜ਼ ਮੁਆਫ਼ (Debt forgiveness) ਕਰੇ ਤੇ ਮ੍ਰਿਤਕ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਵੇ, ਤਾਂ ਜੋ ਪਰਿਵਾਰ ਦੀ ਰੋਜ਼ੀ ਰੋਟੀ ਚੱਲ ਸਕੇ। ਇਸ ਮੌਕੇ ਪੀੜਤ ਪਰਿਵਾਰ ਵੱਲੋਂ ਵੀ ਮਦਦ ਦੀ ਅਪੀਲ ਕੀਤੀ ਗਈ ਹੈ। ਤਾਂ ਜੋ ਪਰਿਵਾਰ ਵਿੱਚ ਆਰਥਿਕ ਤੰਗੀ ਤੋਂ ਤੰਗ ਹੋ ਕੇ ਪਰਿਵਾਰ ਦਾ ਕੋਈ ਹੋਰ ਮੈਂਬਰ ਅਜਿਹਾ ਕਦਮ ਨਾ ਚੁੱਕ ਸਕੇ।

ਮ੍ਰਿਤਕ ਦੀ ਪਤਨੀ ਦਾ ਕਹਿਣਾ ਹੈ। ਕਿ ਇੱਕ ਪਾਸੇ ਤਾਂ ਪੰਜਾਬ ਤੇ ਕੇਂਦਰ ਸਰਕਾਰ ਨੇ ਪੂਰੇ ਦੇਸ਼ ਵਿੱਚ ਲੌਕਡਾਉਨ ਲਾਇਆ ਹੋਇਆ ਹੈ। ਤੇ ਦੂਜੇ ਪਾਸੇ ਆਸਮਾਨ ‘ਤੇ ਮਹਿੰਗਾਈ ਨੂੰ ਪਹਚਾਕੇ ਗਰੀਬ ਲੋਕਾਂ ਦੀ ਜ਼ਿੰਦਗੀ ਨੂੰ ਨਰਕ ਬਣਾ ਦਿੱਤਾ ਹੈ। ਉਨ੍ਹਾਂ ਨੇ ਸਰਕਾਰ ਜਾ ਕਿਸੇ ਵੀ ਸਮਾਜ ਸੇਵੀ ਸੰਸਥਾ ਨੂੰ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ:ACCIDENT: ਲਗ਼ਜ਼ਰੀ ਗੱਡੀਆਂ ਦੀ ਭੇਂਟ ਚੜ੍ਹਿਆ ਨੌਜਵਾਨ, ਮੌਕੇ 'ਤੇ ਹੋਈ ਮੌਤ

ABOUT THE AUTHOR

...view details