ਮਾਨਸਾ: ਆੜ੍ਹਤੀਆ ਐਸੋਸੀਏਸ਼ਨ ਵੱਲੋਂ ਚਾਰ ਸੂਬਿਆਂ ਵਿੱਚ ਕੀਤੀ ਗਈ ਮੁਕੰਮਲ ਹੜਤਾਲ ਦੇ ਚੱਲਦਿਆਂ ਅੱਜ ਮਾਨਸਾ ਵਿਖੇ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਲਕਸ਼ਮੀ ਨਰਾਇਣ ਮੰਦਰ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਆਪਣੀਆਂ ਹੱਕੀ ਮੰਗਾਂ ਸਬੰਧੀ ਨਾਅਰੇਬਾਜ਼ੀ ਕੀਤੀ।
ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਮਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਲੋਕ ਮਾਰੂ ਨੀਤੀਆਂ ਲਿਆ ਕੇ ਆੜ੍ਹਤੀਆਂ ਵਰਗ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਐੱਮ.ਐੱਸ.ਪੀ ਨੂੰ ਤੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਤਿੰਨ ਆਰਡੀਨੈਂਸ ਪਾਸ ਕੀਤੇ ਗਏ ਨੇ ਇਹ ਵੀ ਕਿਸਾਨ ਮਜ਼ਦੂਰ ਆੜ੍ਹਤੀਆ ਵਰਗ ਦੇ ਲਈ ਘਾਤਕ ਹਨ ਜਿਸ ਕਰਕੇ ਅੱਜ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ਵਿੱਚ ਚਾਰ ਸੂਬਿਆਂ ਵੱਲੋਂ ਕੇਂਦਰ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਖ਼ਿਲਾਫ਼ ਮੁਕੰਮਲ ਹੜਤਾਲ ਕਰਕੇ ਨਾਅਰੇਬਾਜ਼ੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਜਲਦ ਹੀ ਆੜ੍ਹਤੀਆ ਐਸੋਸੀਏਸ਼ਨ ਦੀਆਂ ਮੰਗਾਂ ਵੱਲ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।