ਮਾਨਸਾ: ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ ਦੇ ਵਿੱਚ ਨਸ਼ਿਆਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ 8 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਤੋਂ 460 ਨਸ਼ੀਲੀਆਂ ਗੋਲੀਆਂ, 4 ਗ੍ਰਾਮ ਹੈਰੋਇਨ, 264 ਬੋਤਲਾਂ ਸ਼ਰਾਬ ਸਮੇਤ 1 ਮੋਟਰਸਾਈਕਲ ਤੇ ਦੋ ਕਾਰਾਂ ਬਰਾਮਦ ਕੀਤੀਆਂ ਗਈਆਂ ਹਨ।
ਇਹ ਵੀ ਪੜੋ: ਨਜਾਇਜ਼ ਹਥਿਆਰਾਂ ਸਮੇਤ ਇੱਕ ਗਿਰੋਹ ਕਾਬੂ
ਐਸਐਸਪੀ ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਪੁਲਿਸ ਨੇ ਵੱਖ-ਵੱਖ ਥਾਣਿਆਂ ਦੇ ਵਿੱਚ 6 ਮੁਕੱਦਮੇ ਦਰਜ ਕੀਤੇ ਗਏ ਹਨ ਜਿਨ੍ਹਾਂ ਦੇ ਵਿੱਚ 8 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਐਂਟੀ ਨਾਰਕੋਟਿਕਸ ਸੈੱਲ ਮਾਨਸਾ ਪੁਲਿਸ ਪਾਰਟੀ ਨੇ ਵਿਨੋਦ ਕੁਮਾਰ ਵਾਸੀ ਖੈਰਾ ਖੁਰਦ ਅਤੇ ਸੱਜਣ ਕੁਮਾਰ ਵਾਸੀ ਕਰੰਡੀ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਸਰਦੂਲਗੜ੍ਹ ਵਿਖੇ ਵੀ ਐੱਨ ਡੀ ਪੀ ਸੀ ਐਕਟ ਦੇ ਤਹਿਤ ਮੋਟਰਸਾਈਕਲ ਨੂੰ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਕਮਲੇਸ਼ ਕੌਰ ਵਾਸੀ ਬਰਨਾਲਾ ਨੂੰ ਕਾਬੂ ਕਰਕੇ ਉਸ ਤੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ ਜਿਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਲਖਵਿੰਦਰ ਸ਼ਰਮਾ ਵਾਸੀ ਨੰਗਲ ਕਲਾਂ ਨੂੰ ਕਾਬੂ ਕਰਕੇ 110 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਗਗਨਦੀਪ ਸਿੰਘ ਉਰਫ ਗੱਗੀ ਅਤੇ ਹੈਪੀ ਸ਼ਰਮਾ ਵਾਸੀ ਬੁਢਲਾਡਾ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਨ੍ਹਾਂ ਕੋਲੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ ਜਿਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਆਬਕਾਰੀ ਐਕਟ ਦੇ ਤਹਿਤ ਗਗਨਦੀਪ ਸਿੰਘ ਵਾਸੀ ਬੋਹਾ ਨੂੰ ਮਾਰੂਤੀ ਕਾਰ ਸਮੇਤ ਕਾਬੂ ਕਰਕੇ 144 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ੌਕੀਨ ਹਰਿਆਣਾ ਅਤੇ ਕੁਲਜਿੰਦਰ ਸਿੰਘ ਵਾਸੀ ਚੀਮਾ ਬਰਨਾਲਾ ਨੂੰ ਸਕੌਡਾ ਕਾਰ ਸਮੇਤ 120 ਬੋਤਲਾਂ ਸ਼ਰਾਬ ਦੇਸੀ ਮਾਰਕਾ ਸ਼ਹਿਨਾਈ ਹਰਿਆਣਾ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜੋ: ਪੁਲਿਸ ਨੇ 24 ਘੰਟੇ ਅੰਦਰ ਲੁਟੇਰੇ ਕੀਤੇ ਕਾਬੂ