ਪੰਜਾਬ

punjab

ETV Bharat / state

ਜੋਗਾ ਵਿਖੇ ਕਿਸਾਨਾਂ ਨੇ ਰੋਡ ਜਾਮ ਕਰ ਕੀਤੀ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ - ਮਾਨਸਾ-ਬਰਨਾਲਾ ਹਾਈਵੇਅ

ਬਾਰਦਾਨਾ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ। ਜੋਗਾ ਵਿਖੇ ਕਿਸਾਨਾਂ ਵੱਲੋਂ ਮਾਨਸਾ-ਬਰਨਾਲਾ ਹਾਈਵੇਅ ਜਾਮ ਕਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ
ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ

By

Published : Apr 23, 2021, 4:43 PM IST

ਮਾਨਸਾ: ਬਾਰਦਾਨਾ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ। ਜੋਗਾ ਵਿਖੇ ਕਿਸਾਨਾਂ ਵੱਲੋਂ ਮਾਨਸਾ-ਬਰਨਾਲਾ ਹਾਈਵੇਅ ਜਾਮ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਬਾਰੇ ਅਗਾਂਊ ਜਾਣਕਾਰੀ ਹੁੰਦੀ ਹੈ, ਪਰ ਇਸ ਦੇ ਬਾਵਜੂਦ ਸਰਕਾਰ ਬਾਰਦਾਨੇ ਦਾ ਇੰਤਜ਼ਾਮ ਕਰਨ ’ਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਿਰਫ਼ ਕਿਸਾਨ ਹੀ ਨਹੀਂ ਬਲਕਿ ਆੜ੍ਹਤੀ ਤੇ ਲੇਬਰ ਵੀ ਖੱਜਲ ਖੁਆਰ ਹੋ ਰਹੀ ਹੈ।

ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ

ਇਸ ਮੌਕੇ ਕਿਸਾਨਾਂ ਵੱਲੋਂ ਮੰਡੀਆਂ ਵਿਚ ਤੁਰੰਤ ਬਾਰਦਾਨੇ ਦਾ ਪ੍ਰਬੰਧ ਕਰਨ ਦੇ ਲਈ ਕਿਹਾ ਗਿਆ। ਪ੍ਰਦਰਸ਼ਨ ਮੌਕੇ ਮੌਜੂਦ ਆੜ੍ਹਤੀ ਮੁਨੀਸ਼ ਕੁਮਾਰ ਨੇ ਕਿਹਾ ਕਿ ਮੰਡੀਆਂ ਦੇ ਵਿੱਚ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧ ਨਾਕਾਮ ਨੇ ਜਿਸ ਕਾਰਨ ਕਿਸਾਨ, ਵਪਾਰੀ ਤੇ ਮਜ਼ਦੂਰ ਹਰ ਕੋਈ ਮੰਡੀਆਂ ਦੇ ਵਿੱਚ ਰੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਤੁਰੰਤ ਕਿਸਾਨਾਂ ਦੀ ਤੇ ਆੜ੍ਹਤੀਆਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਮੋਹਾਲੀ ਦੇ ਸ਼ੈਲਬੀ ਹਸਪਤਾਲ ਦੀ ਵੱਡੀ ਲਾਪ੍ਰਵਾਹੀ, ਮ੍ਰਿਤਕ ਦੇਹਾਂ ਬਦਲੀਆਂ

ABOUT THE AUTHOR

...view details