ਮਾਨਸਾ:ਮਾਨਸਾ ਵਿਖੇ ਗੈਰ ਸਿਆਸੀ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ ਤੇ ਚੱਲ ਰਿਹਾ ਧਰਨਾ ਮਾਨਸਾ ਵਿਖੇ ਦੂਸਰੇ ਦਿਨ ਵੀ ਜਾਰੀ ਹੈ। ਕਿਸਾਨਾਂ ਵੱਲੋ ਬਰਨਾਲਾ ਸਿਰਸਾ ਰੋਡ ਜਾਮ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਜਾ ਰਹੀ ਹੈ, ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਹੀ ਕਰਦੀ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਗੈਰ ਸਿਆਸੀ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ ਤੇ ਮਾਨਸਾ ਦੇ ਡੀਸੀ ਦੀ ਰਿਹਾਇਸ਼ ਦੇ ਬਾਹਰ ਕਿਸਾਨਾਂ ਦਾ ਦੂਸਰੇ ਦਿਨ ਧਰਨਾ ਜਾਰੀ ਹੈ, ਕਿਸਾਨਾਂ ਵੱਲੋਂ ਸਿਰਸਾ ਬਰਨਾਲਾ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। Mansa latest news in Punjabi.
'ਸਰਕਾਰ ਨੇ ਮੰਗਾਂ ਤੇ ਧਿਆਨ ਨਾ ਦਿੱਤਾ ਤਾ ਹੋਰ ਤੇਜ਼ ਕੀਤਾ ਜਾਵੇਗਾ ਪ੍ਰਦਰਸ਼ਨ':ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਗੁਲਾਬੀ ਸੁੰਡੀ ਤੇ ਸਫੇਦ ਤੇਲੇ ਨਾਲ ਖਰਾਬ ਹੋਈਆ ਫ਼ਸਲਾਂ ਦਾ ਮੁਆਵਜਾ ਜਾਰੀ ਕਰਨਾ, ਬੇਮੌਸਮੀ ਬਾਰਿਸ਼ ਨਾਲ ਫ਼ਸਲਾਂ ਤੇ ਗਰੀਬ ਲੋਕਾਂ ਦੇ ਘਰਾਂ ਦੇ ਨੁਕਸਾਨ ਦਾ ਮੁਆਵਜਾ ਦੇਣਾ, ਪਰਾਲੀ ਸਾੜਨ ਦੇ ਮਾਮਲੇ ਵਿੱਚ ਜਮੀਨਾਂ ਤੋ ਲਾਲ ਲਕੀਰ ਹਟਾਉਣੀ ਤੇ ਲੰਪੀ ਸਕਿਨ ਨਾਲ ਮਰੇ ਪਸ਼ੂਆ ਦਾ ਮੁਆਵਜਾ ਦੇਣਾ ਤੇ ਸਰਕਾਰ ਵੱਲੋ ਮੰਨੀਆਂ ਗਈਆ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਅੱਜ ਜਾਮ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਕਿਸਾਨਾਂ ਦੀਆਂ ਮੰਗਾਂ ਤੇ ਸਰਕਾਰ ਨੇ ਧਿਆਨ ਨਾ ਦਿੱਤਾ ਤਾ ਪ੍ਰਦਰਸ਼ਨ ਹੋਰ ਤੇਜ ਕੀਤਾ ਜਾਵੇਗਾ।