ਮਾਨਸਾ: ਹਲਕਾ ਸਰਦੂਲਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਦਿੱਲੀ ਵਿਚ ਟਰੈਕਟਰ ਪਰੇਡ ਸਬੰਧੀ ਤਿਆਰੀਆਂ ਵੱਡੇ ਪੱਧਰ ’ਤੇ ਚੱਲ ਰਹੀਆਂ ਹਨ। ਇਸ ਦੇ ਚੱਲਦਿਆਂ ਸਰਦੂਲਗੜ੍ਹ ਦੇ 45 ਪਿੰਡਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ’ਚ ਟਰੈਕਟਰ ਮਾਰਚ ਕੀਤਾ ਗਿਆ। ਟਰੈਕਟਰ ਮਾਰਚ ਰਾਹੀਆਂ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਤਾਂ ਕਿ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ ਵਿੱਚ ਕਿਸਾਨ ਆਪਣੇ ਟਰੈਕਟਰ ਲੈ ਕੇ ਸ਼ਾਮਲ ਹੋਣ।
ਭਾਕਿਯੂ ਉਗਰਾਹਾਂ ਨੇ 45 ਪਿੰਡਾਂ ’ਚ ਚਲਾਈ ਜਾਗਰੂਕਤਾ ਮੁਹਿੰਮ - ਟਰੈਕਟਰ ਪਰੇਡ ਸਬੰਧੀ ਤਿਆਰੀਆਂ
ਹਲਕਾ ਸਰਦੂਲਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਪਰੇਡ ਸਬੰਧੀ ਤਿਆਰੀਆਂ ਵੱਡੇ ਪੱਧਰ ’ਤੇ ਚੱਲ ਰਹੀਆਂ ਹਨ। ਇਸ ਦੇ ਚੱਲਦਿਆਂ ਸਰਦੂਲਗੜ੍ਹ ਦੇ 45 ਪਿੰਡਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ’ਚ ਟਰੈਕਟਰ ਮਾਰਚ ਕੀਤਾ ਗਿਆ।
ਇਸ ਮੌਕੇ ਈ ਟੀ ਵੀ ਭਾਰਤ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਆਗੂ ਗੁਰਸੇਵਕ ਸਿੰਘ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਵੱਲੋਂ ਅੱਜ ਸਰਦੂਲਗੜ੍ਹ ਹਲਕੇ ਦੇ ਪਿੰਡਾਂ ਵਿੱਚ ਟਰੈਕਟਰ ਰਿਹਰਸਲ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਹ ਟਰੈਕਟਰ ਰਿਹਸਲ ਰਾਹੀਂ ਕਿਸਾਨਾਂ ਨੂੰ ਟਰੈਕਟਰ ਪਰੇਡ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 26 ਜਨਵਰੀ(ਗਣਤੰਤਰ ਦਿਵਸ) ਮੌਕੇ ਦਿੱਲੀ ਵਿਖੇ ਟਰੈਕਟਰ ਮਾਰਚ ਵਿਚ ਵੱਧ ਤੋਂ ਵੱਧ ਸ਼ਾਮਲ ਹੋਣ ਤਾਂ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।