ਮਾਨਸਾ:ਬਹੁਜਨ ਸਮਾਜ ਪਾਰਟੀ ਦੀ ਅਗਵਾਈ ਹੇਠ ਮਜਦੂਰਾਂ ਵੱਲੋਂ ਵੱਖ-ਵੱਖ ਮੰਗਾਂ ਦੀ ਪੂਰਤੀ ਲਈ ਮਾਨਸਾ ਦੇ ਕਸਬਾ ਭੀਖੀ ਦੀਆਂ ਸੜਕਾਂ 'ਤੇ ਰੋਸ਼ ਮਾਰਚ ਕਰਨ ਤੋਂ ਬਾਅਦ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਮਜਦੂਰਾਂ ਨੇ ਝੋਨੇ ਦੀ ਲਵਾਈ 6 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਅਤੇ ਨਰਮਾ ਚੁਗਾਈ ਦਾ ਮੁਆਵਜਾ ਜਲਦ ਦੇਣ ਦੀ ਮੰਗ ਕੀਤੀ।
ਮਜ਼ਦੂਰਾਂ ਨੇ ਐਲਾਨ ਕੀਤਾ ਕਿ ਆਉਣ ਵਾਲੀ 24 ਮਈ ਨੂੰ ਮੰਗਾਂ ਨੂੰ ਮਨਾਉਣ ਲਈ ਮਾਨਸਾ ਵਿਖੇ ਜਿਲ੍ਹਾ ਪੱਧਰੀ ਧਰਨਾ ਲਗਾਇਆ ਜਾਵੇਗਾ। ਧਰਨੇ 'ਚ ਪਹੁੰਚੇ ਮਜਦੂਰਾਂ ਨੂੰ ਸੰਬੋਧਨ ਕਰਦਿਆ ਬਹੁਜਨ ਸਮਾਜ ਪਾਰਟੀ ਦੇ ਸੂਬਾ ਆਗੂ ਕੁਲਦੀਪ ਸਿੰਘ ਅਤੇ ਭੁਪਿੰਦਰ ਸਿੰਘ ਨੇ ਕਿਹਾ ਕਿ ਅੱਜ ਦਾ ਇਹ ਪ੍ਰਦਰਸ਼ਨ ਮਜ਼ਦੂਰਾਂ ਦੇ ਹੱਕ ਵਿੱਚ ਕੀਤਾ ਗਿਆ ਹੈ।
ਬਹੁਜਨ ਸਮਾਜ ਪਾਰਟੀ ਦੀ ਅਗਵਾਈ 'ਚ ਮਜ਼ਦੂਰਾਂ ਦਾ ਨਰਮੇ ਦੇ ਮੁਆਵਜੇ ਨੂੰ ਲੈ ਕੇ ਪ੍ਰਦਰਸ਼ਨ ਜਿਸ 'ਚ ਮੁੱਖ ਮੰਗਾਂ ਝੋਨੇ ਦੀ ਲਵਾਈ, ਮਜ਼ਦੂਰਾਂ ਦੀ ਦਿਹਾੜੀ ਅਤੇ ਨਰਮੇ ਦੀ ਚੁਗਾਈ ਦਾ ਮੁਆਵਜਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਨਰਮੇ ਦੇ ਖਰਾਬੇ ਦਾ ਮੁਆਵਜਾ ਦਿੱਤਾ ਜਾ ਚੁੱਕਾ ਹੈ। ਮਜ਼ਦੂਰਾਂ ਨੂੰ ਹਾਲੇ ਤੱਕ ਮੁਆਵਜਾ ਨਹੀਂ ਮਿਲਿਆ 'ਤੇ ਮਜ਼ਦੂਰਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਾਡੇ ਸੰਘਰਸ਼ ਨੂੰ ਦੇਖਦਿਆਂ ਅੱਜ ਇੱਥੇ ਆ ਕੇ ਅਫਸਰਾਂ ਨੇ ਐਲਾਨ ਕੀਤਾ ਹੈ ਕਿ ਮਜ਼ਦੂਰਾਂ ਦੇ ਮੁਆਵਜੇ ਦੇ ਪੈਸੇ 1-2 ਦਿਨ 'ਚ ਜਾਰੀ ਕਰ ਦਿੱਤੇ ਜਾਣਗੇ। ਇਹ ਸਿਰਫ ਲਾਰੇ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਆਉਣ ਵਾਲੀ 24 ਮਈ ਨੂੰ ਮਾਨਸਾ ਵਿੱਚ ਜਿਲ੍ਹਾਂ ਪੱਧਰੀ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ:-LIVE UPDATE: ਸਿੱਧੂ ਨੇ ਕੀਤਾ ਆਤਮ ਸਮਰਪਣ, ਮੈਡੀਕਲ ਲਈ ਹਸਪਤਾਲ ਪਹੁੰਚੇ