ਮਾਨਸਾ:ਬੈਂਕਾਂ ਦਾ ਪ੍ਰਾਈਵੇਟ ਕਰਨ ਦੇ ਵਿਰੋਧ ਵਿੱਚ ਮਾਨਸਾ ਵਿਖੇ ਸਮੂਹ ਬੈਂਕ ਕਰਮਚਾਰੀਆਂ ਵੱਲੋਂ ਧਰਨਾ (Bank employees strike) ਲਗਾ ਕੇ ਕੇਂਦਰ ਸਰਕਾਰ (Central Government) ਦੇ ਖ਼ਿਲਾਫ਼ ਨਾਅਰੇਬਾਜੀ ਕੀਤੀ ਜਾ ਰਿਹਾ ਹੈ। ਬੈਂਕਾਂ ਦੇ ਇਨ੍ਹਾਂ ਮੁਲਾਜ਼ਮਾਂ ਵੱਲੋਂ 16 ਤੇ 17 ਦਸੰਬਰ ਦੋ ਦਿਨਾਂ ਲਈ ਹੜਤਾਲ (strike) ਕੀਤੀ ਗਈ ਹੈ। ਪ੍ਰਦਰਸ਼ਨਕਾਰੀਆਂ ਵਿੱਚ ਬੈਂਕਾਂ ਦੇ ਹੋ ਰਹੇ ਨਿੱਜੀ ਕਰਨ ਨੂੰ ਲੈਕੇ ਕੇਂਦਰ ਸਰਕਾਰ (Central Government) ਦੇ ਖ਼ਿਲਾਫ਼ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ।
ਬੈਂਕਾਂ ਦੇ ਨਿੱਜੀ ਕਰਨ ਦੇ ਖ਼ਿਲਾਫ਼ ਪ੍ਰਦਰਸ਼ਨ ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਜ਼ਿਲ੍ਹਾਂ ਪ੍ਰਧਾਨ ਬੈਂਕ ਯੂਨੀਅਨ (District President Bank Union) ਨਿਰਪਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਇੱਕ-ਇੱਕ ਕਰਕੇ ਸਾਰੇ ਦੇਸ਼ ਨੂੰ ਵੇਚ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੇ ਸਾਰੇ ਸਰਕਾਰੀ ਵਿਭਾਗਾਂ ਦਾ ਨਿੱਜੀ ਕਰਨ ਹੁੰਦਾ ਹੈ ਤਾਂ ਦੇਸ਼ ਵਿੱਚ ਲੁੱਟ ਮੱਚ ਜਾਵੇਗੀ।
ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਜੋ ਸਰਕਾਰੀ ਵਿਭਾਗਾਂ ਦੇ ਨਿੱਜੀ ਕਰਨ ਹੋ ਰਿਹਾ ਹੈ ਇਸ ਨਾਲ ਸਾਰੇ ਹੀ ਦੇਸ਼ ਨੂੰ ਇੱਕ ਵਾਰ ਫਿਰ ਤੋਂ ਗੁਲਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ (Central Government) ਦੇਸ਼ ਨੂੰ ਕਾਰਪੋਰੇਟ ਘਰਾਣਿਆ ਦਾ ਗੁਲਾਮ ਬਣਾ ਰਹੀ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੇ ਸਰਕਾਰੀ ਵਿਭਾਗਾਂ ਦਾ ਨਿੱਜੀ ਕਰਨ ਹੋਣ ਨਾਲ ਦੇਸ਼ ਵਿੱਚ ਮਹਿੰਗਾਈ ਤੇ ਬੇਰੁਜ਼ਗਾਰੀ ਵੱਧ ਜਾਵੇਗੀ, ਜਿਸ ਤੋਂ ਬਾਅਦ ਦੇਸ਼ ਵਿੱਚ ਆਪਰਾਧਿਕ ਘਟਨਾਵਾਂ ਦਾ ਵੱਧਣ ਵੀ ਸੁਭਾਵਿਕ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ (Central Government) ਲੋਕ ਸਭਾ ਦੇ ਵਿੱਚ ਇਸ ਬਿੱਲ ਨੂੰ ਲੈ ਕੇ ਆ ਰਹੀ ਹੈ। ਜਿਸ ਦਾ ਬੈਂਕ ਕਰਮਚਾਰੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਕੇਂਦਰ ਸਰਕਾਰ (Central Government) ਨੇ ਆਪਣਾ ਅਜਿਹਾ ਫ਼ੈਸਲਾ ਵਾਪਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਬੈਂਕ ਮੁਲਾਜਮਾਂ ਦੀ Strike: ਅੰਮ੍ਰਿਤਸਰ ’ਚ ਬੈਂਕ ਰਹੇ ਮੁਕੰਮਲ ਬੰਦ