ਪੰਜਾਬ

punjab

ETV Bharat / state

ਕਰਜ਼ੇ ਦੇ ਬੋਝ ਕਾਰਨ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਆ ਰਹੇ ਨੇ ਬੈਂਕਾਂ ਦੇ ਨੋਟਿਸ - ਬੈਂਕਾਂ ਵੱਲੋਂ ਕਿਸਾਨਾਂ ਨੂੰ ਨਿਲਾਮੀ ਦੇ ਨੋਟਿਸ

ਬੈਂਕਾਂ ਵੱਲੋਂ ਲਗਾਤਾਰ ਕਰਜ਼ੇ ਦੇ ਬੋਝ ਕਾਰਨ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਜ਼ਮੀਨ ਨਿਲਾਮੀ ਦੇ ਨੋਟਿਸ ਭੇਜੇ ਜਾ ਰਹੇ ਹਨ। ਇਸ ਤੋਂ ਪਰੇਸ਼ਾਨ ਪਰਿਵਾਰ ਸਰਕਾਰ ਨੂੰ ਤੁਰੰਤ ਕਰਜ਼ ਮੁਆਫ ਕਰਨ ਦੀ ਅਪੀਲ ਕਰ ਰਹੇ ਹਨ।

ਫ਼ੋਟੋ।

By

Published : Nov 20, 2019, 5:07 PM IST

ਮਾਨਸਾ: ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਉੱਤੇ ਕਿਸਾਨਾਂ ਨੂੰ ਖੁਦ ਸਰਕਾਰ ਵੱਲੋਂ ਕਰਜ਼ਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਖ਼ੁਦਕੁਸ਼ੀ ਨਹੀਂ ਕਰਨੀ ਪਵੇਗੀ। ਇਸ ਦੇ ਬਾਵਜੂਦ ਵੀ ਹੁਣ ਤੱਕ ਬੈਂਕਾਂ ਵੱਲੋਂ ਲਗਾਤਾਰ ਕਿਸਾਨਾਂ ਨੂੰ ਜ਼ਮੀਨ ਨਿਲਾਮੀ ਦੇ ਨੋਟਿਸ ਭੇਜੇ ਜਾ ਰਹੇ ਹਨ।

ਵੇਖੋ ਵੀਡੀਓ

ਜਾਣਕਾਰੀ ਮੁਤਾਬਕ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟ ਧਰਮੂ ਦਾ ਕਿਸਾਨ ਲਖਵੀਰ ਸਿੰਘ ਲੱਖਾ ਸਾਲ 2015-16 ਵਿੱਚ ਫ਼ਸਲ ਖ਼ਰਾਬ ਹੋਣ ਕਾਰਨ 2017 ਵਿੱਚ ਖ਼ੁਦਕੁਸ਼ੀ ਕਰ ਗਿਆ ਸੀ ਪਰ ਬੈਂਕ ਵੱਲੋਂ ਅਜੇ ਤੱਕ ਵੀ ਉਨ੍ਹਾਂ ਨੂੰ ਕਰਜ਼ਾ ਭਰਨ ਦੇ ਨੋਟਿਸ ਭੇਜੇ ਜਾ ਰਹੇ ਹਨ।

ਇਹ ਨੋਟਿਸ ਆਉਣ ਤੋਂ ਬਾਅਦ ਪਿੰਡ ਕੋਟ ਧਰਮੂ ਦੇ ਇਸ ਪਰਿਵਾਰ ਨਾਲ ਈਟੀਵੀ ਭਾਰਤ ਵੱਲੋਂ ਵਿਸ਼ੇਸ਼ ਗੱਲਬਾਤ ਕੀਤੀ ਗਈ ਜਿਸ ਵਿੱਚ ਉਨ੍ਹਾਂ ਦੱਸਿਆ ਕਿ ਉਹ ਕਰਜ਼ਾ ਭਰਨ ਤੋਂ ਅਸਮਰੱਥ ਹਨ ਅਤੇ ਸਰਕਾਰ ਨੂੰ ਤੁਰੰਤ ਉਨ੍ਹਾਂ ਦਾ ਕਰਜ਼ ਮੁਆਫ ਕਰਨ ਦੀ ਅਪੀਲ ਕਰ ਰਹੇ ਹਨ।

For All Latest Updates

ABOUT THE AUTHOR

...view details