ਮਾਨਸਾ: ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਹਮਾਇਤ ਉੱਤੇ ਬਾਰ ਐਸੋਸੀਏਸ਼ਨ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਹੈ।
ਮਾਨਸਾ 'ਚ ਵਕੀਲਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਲੋਹੜੀ
ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਹਮਾਇਤ ਉੱਤੇ ਬਾਰ ਐਸੋਸੀਏਸ਼ਨ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਹੈ।
ਐਡਵੋਕੇਟ ਬਲਵੀਰ ਕੌਰ ਤੇ ਐਡਵੋਕੇਟ ਰਣਦੀਪ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਖੇਤੀ ਕਾਨੂੰਨ ਪਾਸ ਕੀਤੇ ਹਨ ਉਨ੍ਹਾਂ ਦੇ ਨਾਲ ਕਿਸਾਨ ਮਜ਼ਦੂਰ ਵਪਾਰੀ ਹਰ ਵਰਗ ਪ੍ਰਭਾਵਿਤ ਹੋਇਆ ਹੈ। ਇਸ ਦੇ ਨਾਲ ਹੀ ਬਾਰ ਐਸੋਸੀਏਸ਼ਨ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਸ ਕਰਕੇ ਅੱਜ ਹਰ ਇੱਕ ਵਰਗ ਕੇਂਦਰ ਸਰਕਾਰ ਤੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਅੱਜ ਲੋਹੜੀ ਦੇ ਤਿਉਹਾਰ ਮੌਕੇ ਬਾਰ ਐਸੋਸੀਏਸ਼ਨ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਤਾਂ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਜਾਰੀ ਰੱਖੇਗੀ ਜਦੋਂ ਤੱਕ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਅਤੇ ਬਾਰ ਐਸੋਸੀਏਸ਼ਨ ਦੀ ਕਿਸਾਨਾਂ ਨੂੰ ਹਮਾਇਤ ਜਾਰੀ ਰਹੇਗੀ।