ਬਠਿੰਡਾ:ਜ਼ਿਲ੍ਹੇ ਦੇ ਪਿੰਡ ਕੋਟਫੱਤਾ ਵਿਖੇ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕਿਸੇ ਗੱਲ ਨੂੰ ਲੈ ਕੇ ਛੋਟੇ ਭਰਾ ਵੱਲੋਂ ਆਪਣੇ ਹੀ ਸਕੇ ਵੱਡੇ ਭਰਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਰਿਸ਼ਤੇਦਾਰਾਂ ਦੇ ਮੁਤਾਬਿਕ ਕਤਲ ਕਰਨ ਵਾਲਾ ਨਸ਼ੇ ਦਾ ਆਦੀ ਸੀ। ਇਸ ਘਟਨਾ ਸਬੰਧੀ ਰਿਸ਼ਤੇਦਾਰ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਭਰਾਵਾਂ ਦੀ ਆਪਸ ਵਿੱਚ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਟਕਰਾਅ ਰਹਿੰਦੀ ਸੀ ਅਤੇ ਛੋਟਾ ਭਰਾ ਨਸ਼ੇ ਦਾ ਆਦੀ ਹੈ।
ਉਨ੍ਹਾਂ ਦੱਸਿਆ ਕਿ ਕਿਸੇ ਗੱਲ ਨੂੰ ਲੈ ਕੇ ਇਨ੍ਹਾਂ ਦੀ ਆਪਸ ਵਿੱਚ ਤਕਰਾਰ ਹੋ ਗਈ ਅਤੇ ਛੋਟੇ ਭਰਾ ਕੋਲ ਤੇਜ਼ਧਾਰ ਚਾਕੂ ਸੀ ਉਸ ਨੇ ਸੁੱਤੇ ਪਏ ‘ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।