ਮਾਨਸਾ:ਮਾਲਵਾ ਖੇਤਰ ਨੂੰ ਖ਼ਾਸਕਰ ਕਾਟਨ ਬੈਲਟ ਵਜੋਂ ਜਾਣਿਆ ਜਾਂਦਾ ਹੈ। ਇੱਥੇ ਦੇ ਕਿਸਾਨਾਂ ਵੱਲੋਂ ਨਰਮੇ ਦੀ ਬੀਜੀ ਗਈ ਫ਼ਸਲ ‘ਤੇ ਹੁਣ ਗੁਲਾਬੀ ਸੁੰਡੀ ਨੇ ਹਮਲਾ ਕਰ ਦਿੱਤਾ ਹੈ। ਜਿਸ ਕਾਰਨ ਕਿਸਾਨ ਚਿੰਤਤ ਦਿਖਾਈ ਦੇ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ, ਕਿ ਪਿੰਡ ਰਾਏਪੁਰ ਦੇ ਵਿੱਚ ਨਰਮੇ ਦੀ ਪੂਰੀ ਦੀ ਪੂਰੀ ਫਸਲ ਨੂੰ ਗੁਲਾਬੀ ਸੁੰਡੀ ਨੇ ਆਪਣੀ ਚਪੇਟ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਵੱਲੋਂ ਕੀਟਨਾਸ਼ਕ ਦਵਾਈਆਂ ਦਾ ਛਿੜਕਾਅ ਕੀਤਾ ਜਾ ਰਿਹੈ, ਪਰ ਸੁੰਡੀ 5ਤੇ ਕੰਟਰੋਲ ਨਹੀਂ ਹੋ ਰਿਹਾ।
ਕਿਸਾਨ ਜਗਸੀਰ ਸਿੰਘ, ਮਨਦੀਪ ਸਿੰਘ ਅਤੇ ਕੇਵਲ ਸਿੰਘ ਨੇ ਦੱਸਿਆ, ਕਿ ਉਨ੍ਹਾਂ ਵੱਲੋਂ ਨਰਮੇ ਦੀ ਬੀਜੀ ਫ਼ਸਲ ‘ਤੇ ਗੁਲਾਬੀ ਸੁੰਡੀ ਨੇ ਹਮਲਾ ਕਰ ਦਿੱਤਾ ਹੈ। ਬੇਸ਼ੱਕ ਦੇਖਣ ਨੂੰ ਫ਼ਸਲ ਹਰੀ-ਭਰੀ ਦਿੱਸਦੀ ਹੈ, ਪਰ ਹਰ ਟੀਂਡੇ ਦੇ ਵਿੱਚ ਗੁਲਾਬੀ ਸੁੰਡੀ ਹੈ।