ਪੰਜਾਬ

punjab

By

Published : Feb 7, 2021, 2:32 PM IST

ETV Bharat / state

ਭਾਰਤੀ ਕਿਸਾਨ ਯੂਨੀਅਨ ਨੇ ਚਾਵਲਾਂ ਦਾ ਭਰਿਆ ਟਰੱਕ ਕੀਤਾ ਕਾਬੂ

ਧਰਮਪੁਰਾ ਵਿੱਚ ਭਾਰਤੀ ਕਿਸਾਨ ਯੂਨੀਅਨ ਵਲੋਂ ਇੱਕ ਚੌਲ ਦੇ ਭਰੇ ਟਰੱਕ ਨੂੰ ਕਾਬੂ ਕਰ ਪ੍ਰਸ਼ਾਸਨ ਦੇ ਹਵਾਲੇ ਕੀਤਾ ਹੈ। ਇਹ ਚਾਵਲ ਦੂਜੇ ਰਾਜਾਂ ਤੋਂ ਲਿਆਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਪਲਾਈ ਕੀਤੇ ਜਾਣੇ ਸੀ। ਕਿਸਾਨਾਂ ਨੇ ਰੋਡ ’ਤੇ ਰੋਸ ਪ੍ਰਦਰਸ਼ਨ ਕੀਤੇ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਤਸਵੀਰ
ਤਸਵੀਰ

ਮਾਨਸਾ: ਪਿੰਡ ਧਰਮਪੁਰਾ ਵਿੱਚ ਭਾਰਤੀ ਕਿਸਾਨ ਯੂਨੀਅਨ ਵਲੋਂ ਇੱਕ ਚੌਲ ਦੇ ਭਰੇ ਟਰੱਕ ਨੂੰ ਕਾਬੂ ਕਰ ਪ੍ਰਸ਼ਾਸਨ ਦੇ ਹਵਾਲੇ ਕੀਤਾ ਹੈ। ਇਹ ਚਾਵਲ ਦੂਜੇ ਰਾਜਾਂ ਤੋਂ ਲਿਆਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਪਲਾਈ ਕੀਤੇ ਜਾਣੇ ਸੀ। ਕਿਸਾਨਾਂ ਨੇ ਰੋਡ ’ਤੇ ਰੋਸ ਪ੍ਰਦਰਸ਼ਨ ਕੀਤੇ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਘਟੀਆ ਕਿਸਮ ਦੇ ਹਨ ਚਾਵਲ: ਕਿਸਾਨ

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਦੂਜੇ ਰਾਜਾਂ ਤੋਂ ਸਸਤੇ ਭਾਅ ’ਤੇ ਚੋਲ ਲਿਆਕੇ ਪੰਜਾਬ ਦੇ ਸ਼ੈਲਰਾਂ ’ਚ ਵੇਚਿਆ ਜਾ ਰਿਹਾ ਹੈ, ਤੇ ਇਹ ਚਾਵਲ ਚੰਗੇ ਕਿਸਮ ਦੇ ਵੀ ਨਹੀਂ ਹਨ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕੀ ਸਬੰਧਿਤ ਫਰਮ ’ਤੇ ਮਾਮਲਾ ਦਰਜ ਕਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਜੋ ਕੀ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਹਨ। ਦੂਜੇ ਪਾਸੇ ਮੌਕੇ ’ਤੇ ਪੁੱਜੇ ਮਾਰਕਿਟ ਕਮੇਟੀ ਬਰੇਟਾ ਦੇ ਅਧਿਕਾਰੀ ਮਨਮੋਹਨ ਸਿੰਘ ਨੇ ਦੱਸਿਆ ਕਿ ਸਬੰਧਿਤ ਵਿਅਕਤੀ ਨੂੰ ਮਾਰਕਿਟ ਫੀਸ ਚੋਰੀ ਕਰਨ ਦੇ ਇਲਜ਼ਾਮ ਵਿੱਚ 75 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ ਤੇ ਇਸਦੀ ਗੁਣਵਤਾ ਸਬੰਧੀ ਫੂਡ ਸਪਲਾਈ ਵਿਭਾਗ ਨੂੰ ਸ਼ਿਕਾਇਤ ਵੀ ਲਿਖੀ ਜਾਵੇਗੀ।

ABOUT THE AUTHOR

...view details