ਮਾਨਸਾ: ਲੱਦਾਖ ਦੀ ਗਲਵਾਨ ਘਾਟੀ ਵਿੱਚ ਭਾਰਤ-ਚੀਨ ਦਰਮਿਆਨ ਹੋਈ ਹਿੰਸਕ ਝੜਪ ਵਿੱਚ ਭਾਰਤ ਦੇ 20 ਜਵਾਨ ਸ਼ਹੀਦ ਹੋ ਗਏ ਸਨ, ਜਿਨ੍ਹਾਂ ਵਿੱਚੋਂ 4 ਜਵਾਨ ਪੰਜਾਬ ਦੇ ਰਹਿਣ ਵਾਲੇ ਸੀ। ਹਾਲ ਹੀ ਵਿੱਚ ਮਾਨਸਾ ਤੋਂ ਸ਼ਹੀਦ ਹੋਏ ਜਵਾਨ ਗੁਰਤੇਜ ਸਿੰਘ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਵਿਖੇ ਸਹਿਜ ਪਾਠ ਦਾ ਭੋਗ ਪਾਇਆ ਗਿਆ।
ਮਾਨਸਾ: ਸ਼ਹੀਦ ਗੁਰਤੇਜ ਸਿੰਘ ਨੂੰ ਯਾਦ ਕਰਦਿਆਂ ਪਾਇਆ ਗਿਆ ਸਹਿਜ ਪਾਠ ਦਾ ਭੋਗ - ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨ
ਗਲਵਾਨ ਘਾਟੀ 'ਚ ਸ਼ਹੀਦ ਹੋਏ ਗੁਰਤੇਜ ਸਿੰਘ ਨੂੰ ਯਾਦ ਕਰਦਿਆਂ ਮਾਨਸਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸਹਿਜ ਪਾਠ ਦਾ ਭੋਗ ਪਾਇਆ ਗਿਆ।
ਇਸ ਮੌਕੇ ਹਲਕਾ ਇੰਚਾਰਜ ਡਾਕਟਰ ਨਿਸ਼ਾਨ ਸਿੰਘ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਉਨ੍ਹਾਂ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸ਼ਹੀਦ ਹੋਏ ਜਵਾਨਾਂ ਨੂੰ ਸਦੀਆਂ ਤੱਕ ਯਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦ ਗੁਰਤੇਜ ਸਿੰਘ ਵਰਗੇ ਸੂਰਮੇ ਨੇ ਦੇਸ਼ ਲਈ ਛੋਟੀ ਉਮਰੇ ਸ਼ਹੀਦੀ ਖੱਟੀ ਹੈ, ਜੋ ਕੀ ਮਾਨ ਵਾਲੀ ਗੱਲ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਗੁਰਤੇਜ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤੇ ਇਸ ਦੇ ਨਾਲ ਹੀ ਗੁਰਤੇਜ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮਾਨਸਾ ਵਿੱਚ ਇੱਕ ਸਮਾਰਕ ਬਣਾਇਆ ਜਾਵੇ।
ਇਸ ਮੌਕੇ ਸ਼ਹੀਦ ਗੁਰਤੇਜ ਸਿੰਘ ਦੇ ਚਾਚਾ ਨੇ ਕਿਹਾ ਕਿ ਇਹ ਬਹੁਤ ਮਾਨ ਵਾਲੀ ਗੱਲ ਹੈ ਕਿ ਇਨ੍ਹੀਂ ਛੋਟੀ ਉਮਰ ਵਿੱਚ ਗੁਰਤੇਜ ਸਿੰਘ ਨੇ ਦੇਸ਼ ਲਈ ਇਨ੍ਹਾਂ ਵੱਡਾ ਕੰਮ ਕੀਤਾ। ਉਨ੍ਹਾਂ ਨੇ ਸ਼ਹੀਦ ਗੁਰਤੇਜ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ ਬੇਸ਼ੱਕ ਗੁਰਤੇਜ ਸਿੰਘ ਛੋਟੀ ਉਮਰੇ ਸਾਰਿਆਂ ਨੂੰ ਅਲਵਿਦਾ ਕਹਿ ਗਿਆ ਪਰ ਉਨ੍ਹਾਂ ਦੇ ਪਰਿਵਾਰ ਨੂੰ ਸ਼ਹੀਦ ਗੁਰਤੇਜ ਸਿੰਘ ਦੀ ਸ਼ਹਾਦਤ 'ਤੇ ਫ਼ਕਰ ਹੈ।