ਪੰਜਾਬ

punjab

ETV Bharat / state

ਮਾਨਸਾ ਵਿਖੇ ਕੈਂਸਰ ਜਾਗਰੂਕਤਾ ਲਈ ਕੱਢੀ ਗਈ ਸਾਈਕਲ ਰੈਲੀ - ਸਿਹਤ ਵਿਭਾਗ

ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕੈਂਸਰ ਪ੍ਰਤੀ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਆਪਣੀ ਸਿਹਤ ਦਾ ਖਾਸ ਧਿਆਨ ਰੱਖਣ ਦੀ ਗੱਲ ਆਖੀ।

ਤਸਵੀਰ
ਤਸਵੀਰ

By

Published : Feb 26, 2021, 1:41 PM IST

ਮਾਨਸਾ: ਸ਼ਹਿਰ ’ਚ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਚ ਕੈਂਸਰ ਦੀ ਰੋਕਥਾਮ ਸਬੰਧੀ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਨੂੰ ਐੱਮਐੱਲਏ ਦੁਆਰਾ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹੇ ਦੇ ਡੀਸੀ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।

ਰੈਲੀ ਰਾਹੀ ਲੋਕਾਂ ਨੂੰ ਕੈਂਸਰ ਪ੍ਰਤੀ ਕੀਤਾ ਗਿਆ ਜਾਗਰੂਕ

ਦੱਸ ਦਈਏ ਕਿ ਇਸ ਸਾਈਕਲ ਰੈਲੀ ਨੂੰ ਡੀਸੀ ਕੰਪਲੈਕਸ ਤੋਂ ਕੇ ਸਿਵਲ ਹਸਪਤਾਲ ਤੱਕ ਕੱਢੀ ਗਈ। ਇਸ ਦੌਰਾਨ ਸਾਈਕਲਾਂ ਤੇ ਬੈਨਰ ਲਗਾ ਕੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ।

ਮਾਨਸਾ

ਖਾਣ ਪੀਣ ਦਾ ਰੱਖਣਾ ਚਾਹੀਦਾ ਹੈ ਖ਼ਾਸ ਧਿਆਨ

ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਕੈਂਸਰ ਕਾਰਨ ਕਿੰਨੇ ਲੋਕਾਂ ਦੀ ਮੌਤ ਹੋ ਜਾਂਦੀ ਹੈ ਅਤੇ ਬਹੁਤ ਸਾਰੇ ਫੈਕਟਰ ਹੁੰਦੇ ਹਨ ਜੋ ਕੈਂਸਰ ਲਈ ਜਿੰਮੇਵਾਰ ਹਨ। ਇਸ ਲਈ ਹਰ ਕਿਸੇ ਨੂੰ ਆਪਣੇ ਖਾਣ ਪੀਣ ਦਾ ਧਿਆਨ ਰੱਖਣਾ ਚਾਹੀਦਾ ਹੈ। ਸਿਵਲ ਸਰਜਨ ਨੇ ਕਿਹਾ ਕਿ ਸਾਨੂੰ ਜਿਆਦਾ ਬਾਹਰ ਦਾ ਖਾਣਾ ਨਹੀਂ ਖਾਣਾ ਚਾਹੀਦਾ। ਸਾਨੂੰ ਹਰ ਰੋਜ਼ ਸਮਾਂ ਕੱਢ ਕੇ ਕਸਰਤ ਕਰਨੀ ਚਾਹੀਦੀ ਹੈ। ਇਨ੍ਹਾਂ ਹੀ ਨਹੀਂ ਘਰ ਦੇ ਨਾਲ ਨਾਲ ਸਾਨੂੰ ਆਪਣੇ ਆਲੇ ਦੁਆਲੇ ਦੇ ਵਾਤਾਵਰਨ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਹੋਵੇ ਤਾਂ ਤੁਰੰਤ ਹੀ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਜੇਕਰ ਪਹਿਲੀ ਸਟੇਜ ਚ ਕੈਂਸਰ ਦਾ ਪਤਾ ਚਲ ਜਾਵੇ ਤਾਂ ਕੈਂਸਰ ਦੇ ਇਲਾਜ ਦੀ ਸੰਭਾਵਨਾ ਵਧ ਜਾਂਦੀ ਹੈ।

ਇਹ ਵੀ ਪੜੋ: ਦਿਵਿਆਂਗ ਵਿਅਕਤੀਆਂ ਨੂੰ ਪਛਾਣ ਲਈ ਕੋਈ ਦਸਤਾਵੇਜ਼ ਰੱਖਣ ਦੀ ਲੋੜ ਨਹੀਂ: ਚੌਧਰੀ

ਸਿਹਤ ਦਾ ਰੱਖਣਾ ਚਾਹੀਦਾ ਹੈ ਖਾਸ ਧਿਆਨ

ਇਸ ਮੌਕੇ ਰੈਲੀ ਚ ਡੀਸੀ ਮੋਹਿੰਦਰਪਾਲ ਗੁਪਤਾ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਹਰ ਕਿਸੇ ਨੂੰ ਆਪਣੀ ਸਿਹਤ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਹੋਣ ’ਤੇ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

ABOUT THE AUTHOR

...view details