ਪੰਜਾਬ

punjab

ETV Bharat / state

ਭਾਜਪਾ ਦੇ ਜਨਰਲ ਸਕੱਤਰ ਮਾਲਵਿੰਦਰ ਕੰਗ ਨੇ ਮਾਨਸਾ ਜ਼ਿਲ੍ਹੇ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

ਭਾਰਤੀ ਜਨਤਾ ਪਾਰਟੀ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਜ਼ਿਲ੍ਹਾ ਅਹੁਦੇਦਾਰਾਂ ਨਾਲ ਪੰਜਾਬ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਮੀਟਿੰਗ ਕੀਤੀ।

ਭਾਜਪਾ ਦੇ ਜਨਰਲ ਸਕੱਤਰ ਮਾਲਵਿੰਦਰ ਕੰਗ ਨੇ ਮਾਨਸਾ ਜ਼ਿਲ੍ਹੇ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ
ਭਾਜਪਾ ਦੇ ਜਨਰਲ ਸਕੱਤਰ ਮਾਲਵਿੰਦਰ ਕੰਗ ਨੇ ਮਾਨਸਾ ਜ਼ਿਲ੍ਹੇ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

By

Published : Aug 12, 2020, 8:43 PM IST

ਮਾਨਸਾ: ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਆਰਗੇਨਾਈਜੇਸ਼ਨ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਅੱਜ ਮਾਨਸਾ ਜ਼ਿਲ੍ਹੇ ਦੇ ਜ਼ਿਲ੍ਹਾ ਅਹੁਦੇਦਾਰਾਂ ਨਾਲ ਪੰਜਾਬ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪਾਰਟੀ ਦੀ ਰਣਨੀਤੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਭਾਜਪਾ ਦੇ ਜਨਰਲ ਸਕੱਤਰ ਮਾਲਵਿੰਦਰ ਕੰਗ ਨੇ ਮਾਨਸਾ ਜ਼ਿਲ੍ਹੇ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ
ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅੱਜ ਪਾਰਟੀ ਦੀ ਜ਼ਿਲ੍ਹਾ ਆਰਗੇਨਾਈਜ਼ੇਸ਼ਨ ਮੀਟਿੰਗ ਰੱਖੀ ਗਈ ਹੈ ਕਿਉਂਕਿ ਕੋਵਿੰਡ-19 ਦੌਰਾਨ ਉਹ ਵੱਡੀਆਂ ਮੀਟਿੰਗਾਂ ਨਹੀਂ ਕਰ ਸਕਦੇ ਜਿਸ ਦੇ ਚੱਲਦਿਆਂ ਹੁਣ ਜ਼ਿਲ੍ਹਾ ਵਾਰ ਜ਼ਿਲ੍ਹਾ ਅਹੁਦੇਦਾਰਾਂ ਨਾਲ ਕੋਰ ਕਮੇਟੀ ਜ਼ਿਲ੍ਹਾ ਪ੍ਰਧਾਨ ਅਤੇ ਮੰਡਲ ਪ੍ਰਧਾਨਾਂ ਦੇ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਮੋਰਚੇ ਉੱਤੇ ਫੇਲ੍ਹ ਤੇ ਨਾਕਾਮ ਰਹੀ ਹੈ। ਉਨ੍ਹਾਂ ਨੇ ਪੰਜਾਬ ਦੇ 2 ਮੁੱਦਿਆਂ ਉੱਤੇ ਗੱਲ ਕਰਦੇ ਹੋਏ ਕਿਹਾ ਕਿ ਇੱਕ ਮੁੱਦਾ ਨਸ਼ਿਆਂ ਦਾ ਹੈ ਅਤੇ ਦੂਜਾ ਕਰਜ਼ ਮਾਫ਼ੀ ਦਾ। ਜਿਨ੍ਹਾਂ ਦੇ ਤਹਿਤ ਕੈਪਟਨ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਾਈ ਹੈ।

ਉਨ੍ਹਾਂ ਕਿਹਾ ਕਿ ਹੁਣ ਅਸੀਂ ਨਹੀਂ ਕਹਿ ਰਹੇ ਪੰਜਾਬ ਸਰਕਾਰ ਦੇ ਮੰਤਰੀ ਅਤੇ ਐਮ.ਐਲ.ਏ ਵੀ ਕਹਿ ਰਹੇ ਹਨ ਕਿ ਜਿਹੜਾ ਐਕਸਾਈਜ਼ ਡਿਪਾਰਟਮੈਂਟ ਹੈ ਤੇ ਜਿਸ ਦੇ ਮੁਖੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਨ ਉਸ ਵਿੱਚ ਵੀ 56 ਸੌ ਕਰੋੜ ਦਾ ਘਾਟਾ ਪਿਆ ਹੈ ਅਤੇ ਰੋਜ਼ਾਨਾ ਹੀ ਪੰਜਾਬ ਵਿੱਚ ਅਣਅਧਿਕਾਰਤ ਸ਼ਰਾਬ ਦੀਆਂ ਫੈਕਟਰੀਆਂ ਫੜੀਆਂ ਜਾ ਰਹੀਆਂ ਹਨ। ।

ਇਹ ਵੀ ਪੜ੍ਹੋ:ਖੁਦਕੁਸ਼ੀ ਤੋਂ ਪਹਿਲਾਂ ਨੌਜਵਾਨ ਨੇ ਵੀਡੀਓ ਬਣਾ ਕੈਪਟਨ ਤੋਂ ਕੀਤੀ ਇਨਸਾਫ਼ ਦੀ ਮੰਗ

ABOUT THE AUTHOR

...view details