ਪੰਜਾਬ

punjab

ETV Bharat / state

ਬੀਕੇਯੂ ਕਾਦੀਆਂ ਨੇ ਕੀਤੀ ਦਿੱਲੀ ਜਾਣ ਲਈ ਜ਼ਿਲ੍ਹਾ ਪੱਧਰੀ ਮੀਟਿੰਗ - district level meeting to visit Delhi

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ 26 ਅਤੇ 27 ਨਵੰਬਰ ਨੂੰ ਦਿੱਲੀ ਦਾ ਘਿਰਾਓ ਕੀਤਾ ਜਾਣਾ ਹੈ ਜਿਸ ਦੀਆਂ ਤਿਆਰੀਆਂ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਹਨ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਦਿੱਲੀ ਦੀ ਤਿਆਰੀ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਹੈ ਜਿਸ ਵਿੱਚ ਇਹ ਐਲਾਨ ਕੀਤਾ ਗਿਆ ਹੈ ਕਿ ਕਿਸ ਪਿੰਡ ਚੋਂ ਕਿੰਨੀਆਂ ਟਰਾਲੀਆਂ ਅਤੇ ਕਿੰਨਾ ਸਾਜ਼ੋ ਸਾਮਾਨ ਲੈ ਕੇ ਜਾਣਾ ਹੈ।

ਫ਼ੋਟੋ
ਫ਼ੋਟੋ

By

Published : Nov 22, 2020, 4:28 PM IST

ਮਾਨਸਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ 26 ਅਤੇ 27 ਨਵੰਬਰ ਨੂੰ ਦਿੱਲੀ ਦਾ ਘਿਰਾਓ ਕੀਤਾ ਜਾਣਾ ਹੈ ਜਿਸ ਦੀਆਂ ਤਿਆਰੀਆਂ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਹਨ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਦਿੱਲੀ ਦੀ ਤਿਆਰੀ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਹੈ ਜਿਸ ਵਿੱਚ ਇਹ ਐਲਾਨ ਕੀਤਾ ਗਿਆ ਹੈ ਕਿ ਕਿਸ ਪਿੰਡ ਚੋਂ ਕਿੰਨੀਆਂ ਟਰਾਲੀਆਂ ਅਤੇ ਕਿੰਨਾ ਸਾਜ਼ੋ ਸਾਮਾਨ ਲੈ ਕੇ ਜਾਣਾ ਹੈ।

ਵੇਖੋ ਵੀਡੀਓ

ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਸਰਕਾਰ ਨੇ ਜੋ ਤਿੰਨ ਖੇਤੀ ਕਾਨੂੰਨਾਂ ਨੂੰ ਲਿਆਂਦਾ ਹੈ ਇਹ ਕਿਸਾਨ ਮਾਰੂ ਹਨ ਜਿਸ ਨਾਲ ਖੇਤੀ ਤਬਾਹ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਉਹ ਦਿੱਲੀ ਦਾ ਘਿਰਾਓ ਕਰਨ ਲਈ ਜਾ ਰਹੇ ਹਨ, ਜਿਸ ਦੀਆਂ ਕਿਸਾਨਾਂ ਵੱਲੋਂ ਤਿਆਰੀਆਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਘਿਰਾਓ ਦੇ ਸਬੰਧੀ ਸਾਮਨ ਨੂੰ ਲੈ ਕੇ ਉਨ੍ਹਾਂ ਨੇ ਇੱਕ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਮਾਨਸਾ ਵਿਚੋਂ 35, 40 ਪਿੰਡਾਂ ਵਿੱਚੋਂ ਟਰਾਲੀਆਂ ਇਕੱਠੀਆਂ ਕਰ ਕੇ ਉਸ ਵਿੱਚ ਰਾਸ਼ਨ ਸਮਾਨ ਲੱਦ ਕੇ ਦਿੱਲੀ ਦਾ ਘਿਰਾਓ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਕੇਂਦਰ ਦੀ ਸਰਕਾਰ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਨ੍ਹਾਂ ਚਿਰ ਅਸੀਂ ਵਾਪਸ ਨਹੀਂ ਆਉਂਦੇ। ਉਨ੍ਹਾਂ ਦਿੱਲੀ ਘਿਰਾਓ ਵਿੱਚ ਜਿੱਥੇ ਵੀ ਸਰਕਾਰਾਂ ਉਨ੍ਹਾਂ ਨੂੰ ਰੋਕ ਲੈਂਦੀ ਹੈ ਤਾਂ ਉੱਥੇ ਹੀ ਅਸੀਂ ਆਪਣਾ ਸ਼ਾਤਮਈ ਧਰਨਾ ਦੇਵਾਂਗੇ।

ABOUT THE AUTHOR

...view details