ਬੀਕੇਯੂ ਉਗਰਾਹਾਂ ਨੇ ਜ਼ਿਲ੍ਹਾ ਪੱਧਰੀ ਧਰਨਾ ਦੇ ਕੇ ਦਿੱਲੀ ਨੂੰ ਹਿਲਾਉਣ ਦੀ ਬਣਾਈ ਰਣਨੀਤੀ - farmer protest
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮਾਨਸਾ ਵਿੱਚ ਅੱਜ ਜ਼ਿਲ੍ਹਾ ਪੱਧਰੀ ਧਰਨਾ ਦੇ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ 26-27 ਨਵੰਬਰ ਨੂੰ ਦਿੱਤੇ ਜਾ ਰਹੇ ਧਰਨੇ ਸਬੰਧੀ ਰਣਨੀਤੀ ਬਣਾਈ ਗਈ। ਇਸ ਦੌਰਾਨ ਕਿਸਾਨਾਂ ਨੇੇ ਕੇਂਦਰ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਖੇਤੀ ਸਬੰਧੀ ਬਣਾਈ ਕਾਲੇ ਕਾਨੂੰਨਾਂ ਨੂੰ ਵਾਪਿਸ ਨਾ ਲਿਆ ਤਾਂ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।
ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਉਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਜ਼ਿਲ੍ਹਾ ਪੱਧਰੀ ਧਰਨਾ ਦੇ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ 26-27 ਨਵੰਬਰ ਨੂੰ ਦਿੱਤੇ ਜਾ ਰਹੇ ਧਰਨੇ ਸਬੰਧੀ ਰਣਨੀਤੀ ਬਣਾਈ ਗਈ। ਇਸ ਦੌਰਾਨ ਕਿਸਾਨਾਂ ਨੇੇ ਕੇਂਦਰ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਖੇਤੀ ਸਬੰਧੀ ਬਣਾਈ ਕਾਲੇ ਕਾਨੂੰਨਾਂ ਨੂੰ ਵਾਪਿਸ ਨਾ ਲਿਆ ਤਾਂ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।
ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਆਗੂ ਮਹਿੰਦਰ ਸਿੰਘ ਰੋਮਾਣਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਖੇਤੀ ਸਬੰਧੀ ਕਾਲੇ ਕਾਨੂੰਨ ਬਣਾਏ ਨੇ ਉਨ੍ਹਾਂ ਨੂੰ ਰੱਦ ਕਰਵਾਉਣ ਦੇ ਲਈ ਪੰਜਾਬ ਦੀਆਂ ਕੱਤੀ ਕਿਸਾਨ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੀ ਦਿੱਲੀ ਨੂੰ ਘੇਰਨ ਦੀ ਰਣਨੀਤੀ ਤਿਆਰ ਕੀਤੀ ਗਈ ਹੈ। ਇਸ ਨੂੰ ਲੈ ਕੇ ਹੀ ਅੱਜ ਜ਼ਿਲ੍ਹਾ ਪੱਧਰੀ ਧਰਨਾ ਉਲੀਕਿਆ ਗਿਆ ਹੈ ਤਾਂ ਕਿ ਕਿਸਾਨਾਂ ਨੂੰ ਦਿੱਲੀ ਨੂੰ ਘੇਰਨ ਦੀ ਰਣਨੀਤੀ ਸਮਝਾਈ ਜਾਵੇ।