ਪੰਜਾਬ

punjab

ETV Bharat / state

ਮਾਨਸਾ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਗੁਰਪੁਰਬ ਮੌਕੇ ਲਗਾਇਆ ਖੂਨਦਾਨ ਕੈਂਪ ਅਤੇ ਵੰਡੇ ਬੂਟੇ - Singh Sabha Gurdwara Sahib, Mansa

ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਬੜੀ ਹੀ ਧੂਮਧਾਮ ਤੇ ਸ਼ਰਧਾ ਭਾਵ ਨਾਲ ਮਨਾਇਆ ਗਿਆ। ਇਸ ਪਰਬ ਮੌਕੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਇੱਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।

ਫ਼ੋਟੋ
ਫ਼ੋਟੋ

By

Published : Nov 30, 2020, 3:22 PM IST

ਮਾਨਸਾ: ਇੱਥੇ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਬੜੀ ਹੀ ਧੂਮਧਾਨ ਤੇ ਸ਼ਰਧਾ ਭਾਵ ਨਾਲ ਮਨਾਇਆ ਗਿਆ। ਇਸ ਪਰਬ ਮੌਕੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਇੱਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਨੂੰ ਸਾਬਕਾ ਵਿਧਾਇਕ ਜਗਦੀਪ ਸਿੰਘ ਨਕਈ ਵੱਲੋਂ ਬੂਟੇ ਵੰਡੇ ਗਏ ਤਾਂ ਕਿ ਹਰਿਆਲੀ ਦਾ ਸੰਦੇਸ਼ ਦਿੱਤਾ ਜਾ ਸਕੇ।

ਵੇਖੋ ਵੀਡੀਓ

ਸਾਬਕਾ ਵਿਧਾਇਕ ਜਗਦੀਪ ਸਿੰਘ ਨਕਈ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਆਗਮਨ ਪੁਰਬ ਪੂਰੀ ਦੇਸ਼ ਦੁਨੀਆ ਵਿੱਚ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਭਾਈਵਾਲ ਤੇ ਇਕ ਓਕਾਰ ਦਾ ਸੰਦੇਸ਼ ਦਿੱਤਾ ਸੀ ਤਾਂ ਕਿ ਲੋਕ ਆਪਣੇ ਆਪ ਨੂੰ ਜਾਤਾਂ ਧਰਮਾਂ ਅਤੇ ਗੋਤਾਂ ਵਿੱਚ ਨਾ ਵੰਡਣ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਹਰ ਸਮੁਦਾਇ ਵੱਲੋਂ ਆਪਣਾ ਆਦਰਸ਼ ਮੰਨ ਕੇ ਉਨ੍ਹਾਂ ਦੇ ਆਗਮਨ ਪੁਰਬ ਨੂੰ ਵਿਸ਼ਵ ਪੱਧਰ ਉੱਤੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇਸ਼ ਵਾਸੀਆਂ ਨੂੰ ਵੀ ਆਗਮਨ ਪੁਰਬ ਦੀ ਵਧਾਈ ਦਿੱਤੀ।

ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਅੱਜ ਵਿਸ਼ਵ ਭਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਗੁਰਪੁਰਬ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਮਾਨਸਾ ਵਿੱਚ ਵੀ ਆਗਮਨ ਪੁਰਬ ਨੂੰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਆਗਮਨ ਪੁਰਬ ਮੌਕੇ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ ਹੈ।

ABOUT THE AUTHOR

...view details