ਮਾਨਸਾ: ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਜਿੱਥੇ ਆਪ ਸਰਕਾਰ ਵੱਲੋ ਬਹੁਤ ਸਾਰੇ ਵਿਕਾਸ ਦੇ ਕਾਰਜ ਵੀ ਕੀਤੇ ਜਾ ਰਹੇ ਹਨ, ਜਿਸ ਕਾਰਨ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਮਾਨਸਾ ਸ਼ਹਿਰ ਵਿੱਚ ਬਣੇ ਅੰਡਰ ਬ੍ਰਿਜ ਦੀਆਂ ਦੋਵੇਂ ਖਸਤਾਹਾਲ ਸੜਕਾਂ ਤੇ ਅੰਡਰ ਬ੍ਰਿਜ ਨੂੰ ਫਾਟਕ ਨਾਲ ਜੋੜਦੀ ਸੜਕ ਦੇ ਮੁੜ ਨਿਰਮਾਣ ਦੀ ਸ਼ੁਰੂਆਤ ਕੈਬਨਿਟ ਮੰਤਰੀ ਡਾ ਵਿਜੈ ਸਿੰਗਲਾ ਨੇ ਸ਼ਹਿਰ ਨਿਵਾਸੀਆਂ ਦੀ ਮੌਜੂਦਗੀ ਵਿੱਚ ਸੜਕ ਤੇ ਟੱਕ ਲਗਾਕੇ ਕੀਤੀ। ਉਹਨਾਂ ਕਿਹਾ ਕਿ ਮੈਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਲੰਮੇ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਦੇ ਟੈਂਡਰ ਪਹਿਲਾਂ ਨਾਲੋਂ 30 ਫੀਸਦੀ ਘੱਟ ਰੇਟ ਤੇ ਹੋਏ ਹਨ ਜੋ ਕਿ ਸਮੇਂ ਦੀ ਸਰਕਾਰ ਦੀ ਨੀਅਤ ਨੂੰ ਦਰਸਾਉਂਦਾ ਹੈ।
ਇਸ ਦੌਰਾਨ ਹਾਜ਼ਰ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ ਵਿਜੈ ਸਿੰਗਲਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜ ਪਿਛਲੇ ਲੰਮੇ ਸਮੇਂ ਤੋਂ ਰੁਕੇ ਪਏ ਸਨ ਤੇ ਹੁਣ ਇਹਨਾਂ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੇ ਹੋਏ ਟੈਂਡਰ ਲਗਾ ਕੇ ਕੰਮ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਟੈਂਡਰ ਪਹਿਲਾਂ ਨਾਲੋਂ 30 ਫੀਸਦੀ ਘੱਟ ਰੇਟ ਤੇ ਹੋਏ ਹਨ, ਜੋ ਕਿ ਸਮੇਂ ਦੀ ਸਰਕਾਰ ਦੀ ਨੀਅਤ ਨੂੰ ਦਰਸਾਉਂਦਾ ਹੈ।
ਕੈਬਨਿਟ ਮੰਤਰੀ ਡਾ ਵਿਜੈ ਸਿੰਗਲਾ ਨੇ ਮਾਨਸਾ 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਉਨ੍ਹਾਂ ਕਿਹਾ ਕਿ ਅੰਡਰ ਬਰਿੱਜ ਦੀ ਸੜਕ ਦੀ ਹਾਲਤ ਬਹੁਤ ਖ਼ਰਾਬ ਸੀ ਤੇ ਇਸਦੀ ਮੁਰੰਮਤ ਕਰਨਾ ਸਮੇਂ ਦੀ ਜ਼ਰੂਰਤ ਸੀ, ਕਿਉਂਕਿ ਅੰਡਰ ਬ੍ਰਿਜ ਦੀ ਹਾਲਤ ਖਰਾਬ ਹੋਣ ਕਾਰਨ ਫਾਟਕ ਬੰਦ ਹੋਣ ਤੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਅੱਜ ਫਾਟਕ ਤੋਂ ਲੈ ਕੇ ਅੰਡਰ ਬ੍ਰਿਜ ਤੱਕ ਬਣਾਉਣ ਵਾਲੀ ਸੀ.ਸੀ.ਫਲੋਰਿੰਗ ਸੜਕ ਦੇ ਨਾਲ-ਨਾਲ ਅੰਡਰ ਬ੍ਰਿਜ ਦੀਆਂ ਸੜਕਾਂ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ।
ਮੁੱਖ ਮੰਤਰੀ ਵੱਲੋਂ ਹਥਿਆਰਾਂ ਵਾਲੇ ਗੀਤਾਂ 'ਤੇ ਕਾਰਵਾਈ ਕਰਨ 'ਤੇ ਕੈਬਨਿਟ ਮੰਤਰੀ ਡਾ ਵਿਜੈ ਸਿੰਗਲਾ ਨੇ ਕਿਹਾ ਕੀ ਪੰਜਾਬ ਦੇ ਖ਼ਰਾਬ ਹੋਏ ਸੱਭਿਆਚਾਰ ਲਈ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਨਸ਼ਿਆਂ ਅਤੇ ਹਥਿਆਰਾਂ ਨੂੰ ਗਾਣਿਆਂ ਤੇ ਫ਼ਿਲਮਾਂ ਰਾਹੀਂ ਵਧਾ ਦਿੱਤਾ ਹੈ, ਜਿਸ ਦਾ ਨੌਜਵਾਨ ਪੀੜ੍ਹੀ 'ਤੇ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਨੌਜਵਾਨਾਂ ਦੀ ਚਿੰਤਾ ਹੈ, ਕਿਉਂਕਿ ਸਾਡੇ ਸਾਰੇ ਹੀ ਨੁਮਾਇੰਦੇ ਆਮ ਘਰਾਂ ਨਾਲ ਸਬੰਧਤ ਹਨ ਤੇ ਸਾਨੂੰ ਆਮ ਘਰਾਂ ਦੀਆਂ ਸਮੱਸਿਆਂਵਾਂ ਦਾ ਪਤਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੀ ਸਭ ਦੀ ਜ਼ਿੰਮੇਵਾਰੀ ਹੈ ਤੇ ਉਸ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।
ਪ੍ਰਾਈਵੇਟ ਹਸਪਤਾਲਾਂ ਵੱਲੋਂ ਬਕਾਇਆ ਰਕਮ ਨੂੰ ਲੈ ਕੇ ਆਯੁਸ਼ਮਾਨ ਯੋਜਨਾ ਬੰਦ ਕਰਨ ਤੇ ਕੈਬਨਿਟ ਮੰਤਰੀ ਡਾ ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਬੰਦ ਨਹੀਂ ਹੋਈ, ਸਗੋਂ ਤਕਨੀਕੀ ਖ਼ਾਮੀਆਂ ਕਾਰਨ ਅਸਥਾਈ ਤੌਰ 'ਤੇ ਇਸ ਨੂੰ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਦਾ ਡਾਟਾ ਗਲਤ ਦਿੱਤੇ ਜਾਣ ਕਾਰਨ ਕੰਪਨੀ ਨੇ ਕੰਮ ਬੰਦ ਕਰ ਦਿੱਤਾ ਹੈ, ਕਿਉਂਕਿ ਉਹਨਾਂ ਦੇ ਫੰਡ ਬਕਾਇਆ ਹਨ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਾਰਵਾਈ ਜਾਰੀ ਹੈ ਅਤੇ ਆਉਂਦੇ 10 ਦਿਨਾਂ ਦੇ ਅੰਦਰ ਅੰਦਰ ਇਸ ਸਕੀਮ ਨੂੰ ਮੁੜ ਤੋਂ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੁਝ ਪ੍ਰਾਈਵੇਟ ਹਸਪਤਾਲਾਂ ਦੀ ਪੇਮੈਂਟ ਦੀ ਸਮੱਸਿਆ ਹੈ, ਜਦਕਿ ਸਰਕਾਰੀ ਹਸਪਤਾਲਾਂ ਵਿੱਚ ਇਹ ਸਕੀਮ ਲਗਾਤਾਰ ਜਾਰੀ ਹੈ।
ਇਹ ਵੀ ਪੜੋ:-ਪੁਲਵਾਮਾ 'ਚ ਅੱਤਵਾਦੀਆਂ ਵਲੋਂ ਰਾਹੁਲ ਭੱਟ ਤੋਂ ਬਾਅਦ ਇਕ ਹੋਰ ਨੂੰ ਮਾਰੀ ਗੋਲੀ