ਪੰਜਾਬ

punjab

ETV Bharat / state

ਮਾਨਸਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਲਹਿਰਾਉਣਗੇ ਤਿਰੰਗਾ

ਦੇਸ਼ 'ਚ 75ਵਾਂ ਸੁਤੰਤਰਤਾ ਦਿਵਸ ਮਨਾਇਆ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਸਿਆਸੀ ਲੀਡਰਾਂ ਵਲੋਂ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ।

ਮਾਨਸਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਲਹਿਰਾਉਣਗੇ ਤਿਰੰਗਾ
ਮਾਨਸਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਲਹਿਰਾਉਣਗੇ ਤਿਰੰਗਾ

By

Published : Aug 14, 2021, 9:21 PM IST

ਮਾਨਸਾ: ਦੇਸ਼ ਭਰ 'ਚ 75ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਜਿਸ ਨੂੰ ਕਿ ਬਛੀ ਧੂਮ ਧਾਮ ਨਾਲ ਹਰ ਸਾਲ ਮਨਾਇਆ ਜਾਂਦਾ ਹੈ।ਜਿਸ ਦੇ ਚੱਲਦਿਆਂ ਪੰਜਾਬ 'ਚ ਵੀ ਵੱਖ-ਵੱਖ ਜ਼ਿਲ੍ਹਿਆਂ 'ਚ ਸਿਆਸੀ ਲੀਡਰਾਂ ਵਲੋਂ ਝੰਡੇ ਦੀ ਰਸਮ ਅਦਾ ਕੀਤੀ ਜਾਂਦੀ ਹੈ।

ਇਸ ਦੇ ਚੱਲਦਿਆਂ ਮਾਨਸਾ 'ਚ ਇਸ ਵਾਰ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਵਲੋਂ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਖੇਡ ਸਟੇਡੀਅਮ 'ਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਆਜ਼ਾਦੀ ਦਿਵਸ 'ਤੇ ਹਰਿਆਣਾ ਦੇ ਕਿਸਾਨ ਕਰਨਗੇ ਟਰੈਕਟਰ ਪਰੇਡ

ਕੋਰੋਨਾ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਕਿਸੇ ਵੀ ਤਰ੍ਹਾਂ ਦਾ ਪ੍ਰੋਗਰਾਮ ਅਤੇ ਝਾਕੀਆਂ ਇਸ ਵਾਰ ਨਹੀਂ ਕੱਢੀਆਂ ਜਾਣਗੀਆਂ। ਇਸ ਵਾਰ ਦੇ ਆਜ਼ਾਦੀ ਸਮਾਗਮ 'ਚ ਸਕੂਲੀ ਵਿਦਿਆਰਥੀ ਭਾਗ ਨਹੀਂ ਲੈਣਗੇ।

ਇਹ ਵੀ ਪੜ੍ਹੋ:ਲੋਕ ਹੋ ਜਾਣ ਸਾਵਧਾਨ, ਪੰਜਾਬ 'ਚ ਐਂਟਰੀ ਹੁਣ ਮੁਸ਼ਕਿਲ !

ABOUT THE AUTHOR

...view details