ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਖਣੀ ਕਸ਼ਮੀਰ ਦੇ ਹੰਦਵਾੜਾ ਵਿਖੇ ਸ਼ਹੀਦ ਹੋਏ ਜਵਾਨਾਂ ਦੀ ਬਹਾਦਰੀ ਨੂੰ ਸਲਾਮ ਕੀਤਾ ਹੈ। ਹੰਦਵਾੜਾ 'ਚ ਫ਼ੌਜ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ ਸੀ, ਜਿਸ 'ਚ ਫ਼ੌਜ ਦੇ 2 ਸੀਨੀਅਰ ਅਧਿਕਾਰੀਆਂ ਸਮੇਤ 5 ਜਵਾਨ ਸ਼ਹੀਦ ਹੋ ਗਏ।
ਹੰਦਵਾੜਾ 'ਚ ਸ਼ਹੀਦ ਹੋਇਆ ਮਾਨਸਾ ਦਾ ਜਵਾਨ, ਪਰਿਵਾਰ ਲਈ ਸਰਕਾਰੀ ਨੌਕਰੀ ਤੇ 10 ਲੱਖ ਦਾ ਐਲਾਨ - capt amarinder singh
ਕੈਪਟਨ ਅਮਰਿੰਦਰ ਸਿੰਘ ਨੇ ਦੱਖਣੀ ਕਸ਼ਮੀਰ ਦੇ ਹੰਦਵਾੜਾ ਵਿਖੇ ਸ਼ਹੀਦ ਹੋਏ ਜਵਾਨਾਂ ਦੀ ਬਹਾਦਰੀ ਨੂੰ ਸਲਾਮ ਕੀਤਾ ਹੈ। ਨਾਲ ਹੀ ਸ਼ਹੀਦ ਹੋਏ ਮਾਨਸਾ ਦੇ ਜਵਾਨ ਰਾਜੇਸ਼ ਕੁਮਾਰ ਦੇ ਪਰਿਵਾਰ ਨੂੰ ਮਦਦ ਦੇਣ ਦਾ ਵੀ ਐਲਾਨ ਕੀਤਾ।
ਸ਼ਹੀਦ ਰਾਜੇਸ਼ ਕੁਮਾਰ
ਕੈਪਟਨ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਦੇਸ਼ ਨਾਲ ਮਿਲ ਕੇ ਆਪਣੇ ਸੈਨਿਕਾਂ ਦੀ ਬਹਾਦਰੀ ਨੂੰ ਸਲਾਮ ਕਰਦਾ ਹਾਂ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅਰਦਾਸ ਕੀਤੀ ਕਿ ਪਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਾਂ ਨੂੰ ਬਲ ਬਖ਼ਸ਼ਣ।
ਸ਼ਹੀਦਾਂ ਵਿੱਚ ਇੱਕ ਜਵਾਨ, ਰਾਜੇਸ਼ ਕੁਮਾਰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਰਾਜਰਾਣਾ ਦਾ ਵਸਨੀਕ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਰਾਜੇਸ਼ ਕੁਮਾਰ ਦੇ ਪਰਿਵਾਰ ਲਈ 10 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਲਈ ਸਰਕਾਰੀ ਨੌਕਰੀ ਦਾ ਵੀ ਐਲਾਨ ਕੀਤਾ ਹੈ।