ਚੰਡੀਗੜ੍ਹ : ਪੰਜਾਬ ਦੇ ਮਾਨਸਾ ਵਿਖੇ ਬਲਾਕ ਝੂਨੀਰ ਵਿੱਚ ਤਾਇਨਾਤ ਬਾਲ ਵਿਕਾਸ ਪ੍ਰਾਜੈਕਟ ਅਧਿਕਾਰੀ (ਸੀ.ਡੀ.ਪੀ.ਓ) ਕਿਰਨ ਰਾਣੀ ਅਤੇ ਉਸ ਦੇ ਸੇਵਾਦਾਰ ਬਲਵਿੰਦਰ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉੱਕਤ ਸੀ.ਡੀ.ਪੀ.ਓ ਅਤੇ ਸੇਵਾਦਾਰ ਨੂੰ ਸ਼ਿਕਾਇਤਕਰਤਾ ਮਹਿੰਦਰ ਕੌਰ ਆਂਗਨਵਾੜੀ ਹੈਲਪਰ ਦੀ ਸ਼ਿਕਾਇਤ 'ਤੇ ਫ਼ੜਿਆ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਤਰੱਕੀ ਬਤੌਰ ਆਂਗਨਵਾੜੀ ਹੈਲਪਰ ਵਜੋਂ ਹੋਈ ਹੈ ਅਤੇ ਉਸ ਨੂੰ ਦਫ਼ਤਰ ਵਿਖੇ ਜੁਆਈਨ ਕਰਾਉਣ ਵਿੱਚ ਮਦਦ ਕਰਨ ਬਦਲੇ ਉੱਕਤ ਸੀ.ਡੀ.ਪੀ.ਓ ਵਲੋਂ 30,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 25,000 ਵਿੱਚ ਤੈਅ ਹੋਇਆ ਹੈ।