ਮਾਨਸਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਸਿੱਖਰਾਂ ਉੱਤੇ ਪਹੁੰਚ ਗਿਆ ਹੈ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਚੱਲ ਰਹੇ ਧਰਨੇ ਦਾ ਅੱਜ 33ਵਾਂ ਦਿਨ ਹੈ। ਧਰਨਿਆਂ ਉੱਤੇ ਬੈਠੇ ਕਿਸਾਨਾਂ ਨੇ ਕੈਪਟਨ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਅਤੇ ਕੌਮੀ ਸੁਰੱਖਿਆ ਨੂੰ ਬਚਾਉਣ ਲਈ ਮਲਗੱਡੀਆਂ ਦੀ ਆਵਾਜਾਈ ਚਲਾਉਣ ਸੰਬਧੀ ਕੇਂਦਰੀ ਭਾਜਪਾ ਪ੍ਰਧਾਨ JP ਨੱਢਾ ਨੂੰ ਲਿਖੀ ਚਿੱਠੀ ਦਾ ਸੁਵਾਗਤ ਕੀਤਾ ਹੈ।
ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰੇ ਪਰ ਕੌਮੀ ਸੁਰੱਖਿਆ ਨਾਲ ਕਿਉਂ: ਕਿਸਾਨ
ਧਰਨਿਆਂ ਉੱਤੇ ਬੈਠੇ ਕਿਸਾਨਾਂ ਨੇ ਕੈਪਟਨ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਅਤੇ ਕੌਮੀ ਸੁਰੱਖਿਆ ਨੂੰ ਬਚਾਉਣ ਲਈ ਮਲਗੱਡੀਆਂ ਦੀ ਆਵਾਜਾਈ ਚਲਾਉਣ ਸੰਬਧੀ ਕੇਂਦਰੀ ਭਾਜਪਾ ਪ੍ਰਧਾਨ JP ਨੱਢਾ ਨੂੰ ਲਿਖੀ ਚਿੱਠੀ ਦਾ ਸੁਵਾਗਤ ਕੀਤਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਭਾਜਪਾ ਪ੍ਰਧਾਨ ਜੇਪੀ ਨੱਢਾ ਚਿੱਠੀ ਲਿਖੀ ਹੈ ਉਹ ਜਾਇਜ਼ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਕਿਸਾਨਾਂ ਨਾਲ ਜੋ ਕਰਨਾ ਕਰਨਾ ਚਾਹੁੰਦੀ ਹੈ ਉਹ ਕਰ ਲਵੇ ਪਰ ਕੌਮੀ ਸੁਰੱਖਿਆ ਨਾਲ ਕਰੇ। ਉਨ੍ਹਾਂ ਕਿਹਾ ਕਿ ਜੇਕਰ ਸੁਰੱਖਿਆ ਬਲਾਂ ਨੂੰ ਖਾਣ-ਪੀਣ ਦਾ ਸਮਾਨ ਨਹੀਂ ਮਿਲੇਗਾ ਤਾਂ ਉਹ ਦੇਸ਼ ਦੀ ਸੁਰੱਖਿਆ ਕਿਸ ਤਰ੍ਹਾਂ ਕਰਨਗੇ।
ਕਿਸਾਨ ਆਗੂ ਨੇ ਕਿਹਾ ਕਿ ਜੇਕਰ ਮਾਲਗੱਡੀਆਂ ਬੰਦ ਰਹਿੰਦੀਆਂ ਹਨ ਤਾਂ ਸੁਰੱਖਿਆ ਦੇ ਮਾਮਲੇ ਵਿੱਚ ਬਹੁਤ ਹੀ ਵੱਡਾ ਵਿੰਘਣ ਪੈ ਸਕਦਾ ਹੈ ਤੇ ਸਰੁੱਖਿਆ ਬਲਾਂ ਨੂੰ ਬਹੁਤ ਹੀ ਦਿੱਕਤਾਂ ਦਾ ਸਾਹਮਣਾ ਕਰਨ ਪੈ ਸਕਦਾ ਹੈ। ਇਸ ਕਰਕੇ ਕੇਂਦਰ ਦੀ ਸਰਕਾਰ ਨੂੰ ਮਾਲਗਡੀਆਂ ਚਲਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਜੋ ਬਦਲਾ ਲੈਣਾ ਚਾਹੁੰਦੀ ਹੈ ਉਹ ਲੈ ਲਵੇ ਪਰ ਸੁਰੱਖਿਆ ਬਲਾਂ ਨੂੰ ਉਨ੍ਹਾਂ ਦੇ ਸਮਾਨ ਪਹੁੰਚਾਉਣ ਦਾ ਪ੍ਰਬੰਧ ਕਰੇ।