ਮੋਗਾ: ਪੰਜਾਬ ਸਰਕਾਰ ਵੱਲੋਂ ਹੁਣ ਸਾਰੇ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਵਿਚ ਪ੍ਰਾਈਵੇਟ ਹਸਪਤਾਲਾਂ ਨਾਲੋਂ ਵੱਡਾ ਇਲਾਜ ਸਰਵਾਈਕਲ ਕੈਂਸਰ ਦੀ ਜਾਂਚ ਹੁਣ ਮੋਗਾ ਦੇ ਸਿਵਲ ਹਸਪਤਾਲ ਵਿੱਚ ਹੋਵੇਗੀ। ਇਸ ਦੇ ਪ੍ਰੀਖਿਆ ਕੇਂਦਰ ਦਾ ਉਦਘਾਟਨ ਅੱਜ ਮੋਗਾ ਹਲਕੇ ਦੀ ਵਿਧਾਇਕਾ ਡਾ.ਅਮਨਦੀਪ ਕੌਰ ਅਰੋੜਾ ਨੇ ਆਪਣੇ ਹੱਥੀਂ ਕੀਤਾ। ਇਸ ਮੌਕੇ ਸਿਵਲ ਸਰਜਨ ਡਾ.ਰਾਜੇਸ਼ ਅੱਤਰੀ, ਐਸ.ਐਮ.ਓ ਡਾ: ਸੁਖਪ੍ਰੀਤ ਸਿੰਘ ਬਰਾੜ, ਗਾਇਨੀਕੋਲੋਜਿਸਟ ਡਾ.ਸਿਮਰਤ ਖੋਸਾ, ਡਾ.ਅਸ਼ੋਕ ਸਿੰਗਲਾ ਆਦਿ ਹਾਜ਼ਰ ਸਨ। ਇਸ ਮੌਕੇ ਵਿਧਾਇਕ ਡਾ.ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਸਰਕਾਰੀ ਸਿਹਤ ਕੇਂਦਰਾਂ 'ਚ ਆਉਣ ਵਾਲੇ ਲੋਕਾਂ ਨੂੰ ਵਧੀਆ ਤੋਂ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।
ਸਰਵਾਈਕਲ ਕੈਂਸਰ ਦੀ ਹੁਣ ਸਿਵਲ ਹਸਪਤਾਲ 'ਚ ਹੋਵੇਗੀ ਜਾਂਚ, ਮੋਗਾ ਵਿਧਾਇਕਾ ਨੇ ਕੀਤਾ ਪ੍ਰੀਖਿਆ ਕੇਂਦਰ ਦਾ ਉਦਘਾਟਨ - punjabi news
ਕੈਂਸਰ ਇਨ੍ਹੀਂ ਦਿਨੀਂ ਤੇਜ਼ੀ ਨਾਲ ਫੈਲਣ ਵਾਲੀ ਗੰਭੀਰ ਸਮੱਸਿਆ ਬਣਦਾ ਜਾ ਰਿਹਾ ਹੈ। ਮਾੜੀ ਜੀਵਨ ਸ਼ੈਲੀ ਤੇ ਖਾਣ-ਪੀਣ ਵਿਚ ਲਾਪਰਵਾਹੀ ਕਾਰਨ ਲੋਕ ਲਗਾਤਾਰ ਇਸ ਗੰਭੀਰ ਸਮੱਸਿਆ ਦਾ ਸ਼ਿਕਾਰ ਹੋ ਰਹੇ ਹਨ। ਖਾਸਕਰ ਇਹ ਸਮੱਸਿਆ ਅੱਜਕੱਲ੍ਹ ਔਰਤਾਂ ਵਿਚ ਵੱਧਦੀ ਜਾ ਰਹੀ ਹੈ। ਜਿਸਦੇ ਇਲਾਜ ਲਈ ਮੋਗਾ ਵਿਖੇ ਪ੍ਰੀਖਿਆ ਸੈਂਟਰ ਖੋਲ੍ਹਿਆ ਗਿਆ ਹੈ
ਪੰਜਾਬ ਵਿਚ ਸਰਵਾਈਕਲ ਤੇ ਕੈਂਸਰ ਦੀ ਬਿਮਾਰੀ:ਇਸ ਤਹਿਤ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਮਿਲ ਕੇ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਔਰਤਾਂ ਵਿੱਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੀ ਸੰਭਾਵਨਾ ਵੱਧ ਰਹੀ ਹੈ। ਜਿਸ ਦੇ ਮੱਦੇਨਜ਼ਰ ਸਿਵਲ ਹਸਪਤਾਲ ਵਿੱਚ ਵਿਸ਼ੇਸ਼ ਕੇਂਦਰ ਬਣਾਇਆ ਗਿਆ ਹੈ। ਜਿੱਥੇ ਗਾਇਨੀਕੋਲੋਜਿਸਟ ਡਾ. ਸਿਮਰਤ ਸਿੰਘ ਖੋਸਾ ਵੱਲੋਂ ਔਰਤਾਂ ਦੇ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੀ ਜਾਂਚ ਕਰਕੇ ਇਲਾਜ ਸ਼ੁਰੂ ਕੀਤਾ ਜਾਵੇਗਾ। ਵਿਧਾਇਕ ਡਾ.ਅਮਨਦੀਪ ਕੌਰ ਅਰੋੜਾ ਨੇ ਇਹ ਵੀ ਕਿਹਾ ਕਿ ਪੰਜਾਬ ਵਿਚ ਸਰਵਾਈਕਲ ਤੇ ਕੈਂਸਰ ਦੀ ਬਿਮਾਰੀ ਬਹੁਤ ਜ਼ਿਆਦਾ ਹੋ ਚੁਕੀ ਹੈ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਇਲਾਜ ਬਹੁਤ ਹੀ ਮਹਿੰਗਾ ਹੈ ਤੇ ਗਰੀਬ ਪਰਿਵਾਰ ਮਹਿੰਗਾ ਹੋਣ ਕਰ ਕੇ ਆਪਣਾ ਇਲਾਜ ਹੀ ਨਹੀਂ ਕਰਵਾ ਸਕਦੇ।
- Deport Cases in Canada: ਕੈਨੇਡਾ ਦੇ ਮਿਸੀਗਾਗਾ ਸ਼ਹਿਰ 'ਚ ਪੰਜਾਬੀਆਂ ਦਾ ਪ੍ਰਦਰਸ਼ਨ, ਵਿਦਿਆਰਥੀਆਂ ਨੂੰ ਡਿਪੋਟ ਕੀਤਾ ਜਾਣ ਦਾ ਵਿਰੋਧ
- Operation Blue Star: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲੱਗੇ ਖਲਿਸਤਾਨ ਦੇ ਨਾਅਰੇ, ਜਥੇਦਾਰ ਦਾ ਕੌਮ ਦੇ ਨਾਂ ਸੰਦੇਸ਼
- Delhi police In Gonda: ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਘਰ ਪਹੁੰਚੀ ਦਿੱਲੀ ਪੁਲਿਸ, 15 ਤੋਂ ਵੱਧ ਲੋਕਾਂ ਦੇ ਬਿਆਨ ਕੀਤੇ ਦਰਜ
ਓਹਨਾ ਕਿਹਾ ਇਸੇ ਕਰਕੇ ਅੱਜ ਮੋਗਾ ਦੇ ਸਿਵਲ ਹਸਪਤਾਲਾਂ ਵਿਚ ਸਰਵਾਈਕਲ ਕੈਂਸਰ ਦੀ ਜਾਂਚ ਲਈ ਇਸ ਪ੍ਰੀਖਿਆ ਕੇਂਦਰ ਦਾ ਉਦਘਾਟਨ ਕੀਤਾ ਹੈ ਤਾਂ ਜੋ ਮੇਰੇ ਹਲਕਾ ਵਾਸੀਆਂ ਨੂੰ ਕੋਈ ਵੀ ਦਿਕਤ ਪਰੇਸ਼ਾਨੀ ਨਾ ਹੋਵੇ। ਜ਼ਿਕਰਯੋਗ ਹੈ ਕਿ ਇਹ ਰੋਗ ਦੁਨੀਆ ਭਰ 'ਚ ਔਰਤਾਂ ਵਿੱਚ ਹੋਣ ਵਾਲਾ ਦੂਜਾ ਆਮ ਕੈਂਸਰ ਹੈ। HPV ਨਾਂ ਦੇ ਵਾਇਰਸ ਨਾਲ ਸੰਕਰਮਣ ਕਾਰਨ ਹੁੰਦਾ ਹੈ। ਦੁਨੀਆ ਭਰ ਵਿੱਚ ਸਰਵਾਈਕਲ ਦੇ 25 ਫ਼ੀਸਦ ਕੇਸਾਂ ਤੇ ਮੌਤਾਂ ਭਾਰਤ 'ਚ ਹੁੰਦੀਆਂ ਹਨ।