ਮਾਨਸਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਅਦਾਲਤ ਵਿੱਚ ਪੇਸ਼ੀ ਭੁਗਤਣ ਲਈ ਪਹੁੰਚੇ (Bhagwant Maan Mansa arrived in the court to appear) ਦਰਅਸਲ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਮਾਨਹਾਨੀ ਦੇ ਕੀਤੇ ਗਏ ਕੇਸ ਵਿੱਚ ਉਨ੍ਹਾਂ ਦੀ ਅਦਾਲਤ ਅੱਗੇ ਪੇਸ਼ੀ ਹੋਈ।ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਦੇ ਦਿੱਲੀ ਵਿੱਚ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਉੱਤੇ ਮਾਣਹਾਨੀ ਦਾ ਕੇਸ ਦਰਜ ਹੋਇਆ ਕਦੇ ਸੰਜੇ ਸਿੰਘ ਅਤੇ ਹੁਣਂ ਖੁੱਦ ਮੇਰੇ ਉੱਤੇ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਮਾਨਯੋਗ ਅਦਾਲਤਾਂ ਦਾ ਸਨਮਾਨ ਕਰਦੇ ਹਨ ਅਤੇ ਸੁਣਵਾਈ ਲਈ ਪੇਸ਼ ਹੁੰਦੇ ਰਹਿਣਗੇ।
ਉਨ੍ਹਾਂ ਕਿਹਾ ਕਿ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਕੀਤੇ ਗਏ ਮਾਣਹਾਨੀ ਦੇ ਕੇਸ (Defamation cases filed by Manshahiyya) ਵਿਚ ਅਦਾਲਤ ਵਿਚ ਪੇਸ਼ ਹੋਇਆ ਹਾਂ ਉਨ੍ਹਾਂ ਕਿਹਾ ਕਿ ਮਾਨਸ਼ਾਹੀਆ ਨੂੰ ਮਾਨਸਾ ਦੇ ਲੋਕਾਂ ਨੇ ਡੇਢ ਲੱਖ ਵੋਟ ਦੇ ਕੇ ਜਿਤਾਇਆ ਸੀ ਪਰ ਇਹ ਉਨ੍ਹਾਂ ਲੋਕਾਂ ਤੋਂ ਬਿਨਾਂ ਪੁੱਛੇ ਕਾਂਗਰਸ ਦੇ ਵਿਚ ਸ਼ਾਮਿਲ ਹੋ ਗਏ।