ਪੰਜਾਬ

punjab

ETV Bharat / state

ਸੀਪੀਆਈ(ਐੱਮ) ਨੇ ਪਾਰਟੀ ਆਗੂ ਦੀ ਰਿਹਾਈ ਨੂੰ ਲੈ ਕੇ ਥਾਣੇ ਅੱਗੇ ਦਿੱਤਾ ਧਰਨਾ - ਸੀਪੀਆਈ ਐੱਮ ਦੇ ਆਗੂ ਕੁਲਵਿੰਦਰ ਸਿੰਘ ਉੱਡਤ

ਸੀਪੀਆਈ (ਐੱਮ) ਦੇ ਜ਼ਿਲ੍ਹਾ ਸਕੱਤਰ ਅਤੇ ਪੁਲਿਸ ਕਰਮਚਾਰੀਆਂ ਦੇ ਵਿਚਕਾਰ ਹੋਈ ਝੜਪ ਦੇ ਦੌਰਾਨ ਥਾਣਾ ਸਿਟੀ 2 ਦੀ ਪੁਲਿਸ ਵੱਲੋਂ ਸੀਪੀਆਈ (ਐੱਮ) ਦੇ ਆਗੂ ਕੁਲਵਿੰਦਰ ਸਿੰਘ ਉੱਡਤ ਅਤੇ 6 ਹੋਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਸੀਪੀਆਈ (ਐੱਮ) ਦੇ ਵਰਕਰਾਂ ਵੱਲੋਂ ਥਾਣਾ ਸਿਟੀ 2 ਦੇ ਬਾਹਰ ਥਾਣੇ ਦਾ ਘਿਰਾਓ ਕਰਕੇ ਪੁਲਿਸ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਤੇ ਸੀਪੀਆਈ (ਐੱਮ) ਦੇ ਆਗੂਆਂ ਦੀ ਰਿਹਾਈ ਦੀ ਮੰਗ ਕੀਤੀ ਗਈ।

party staged a protest in front of the police station mansa demanding the release of the CPI (M) leader
ਸੀਪੀਆ (ਐੱਮ) ਨੇ ਪਾਰਟੀ ਆਗੂ ਦੀ ਰਿਹਾਈ ਨੂੰ ਲੈ ਕੇ ਥਾਣੇ ਅੱਗੇ ਦਿੱਤਾ ਧਰਨਾ

By

Published : Sep 7, 2020, 8:30 PM IST

ਮਾਨਸਾ :5 ਸਤੰਬਰ ਨੂੰ ਕਰਫਿਊ ਦੇ ਦੌਰਾਨ ਸੀਪੀਆਈ (ਐੱਮ) ਦੇ ਜ਼ਿਲ੍ਹਾ ਸਕੱਤਰ ਅਤੇ ਪੁਲਿਸ ਕਰਮਚਾਰੀਆਂ ਦੇ ਵਿਚਕਾਰ ਹੋਈ ਝੜਪ ਦੇ ਦੌਰਾਨ ਥਾਣਾ ਸਿਟੀ 2 ਦੀ ਪੁਲਿਸ ਵੱਲੋਂ ਸੀਪੀਆਈ (ਐੱਮ) ਦੇ ਆਗੂ ਕੁਲਵਿੰਦਰ ਸਿੰਘ ਉੱਡਤ ਅਤੇ 6 ਹੋਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਸੀਪੀਆਈ (ਐੱਮ) ਦੇ ਵਰਕਰਾਂ ਵੱਲੋਂ ਥਾਣਾ ਸਿਟੀ 2 ਦੇ ਬਾਹਰ ਥਾਣੇ ਦਾ ਘਿਰਾਓ ਕਰਕੇ ਪੁਲਿਸ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਤੇ ਸੀਪੀਆਈ (ਐੱਮ) ਦੇ ਆਗੂਆਂ ਦੀ ਰਿਹਾਈ ਦੀ ਮੰਗ ਕੀਤੀ ਗਈ।

ਸੀਪੀਆ (ਐੱਮ) ਨੇ ਪਾਰਟੀ ਆਗੂ ਦੀ ਰਿਹਾਈ ਨੂੰ ਲੈ ਕੇ ਥਾਣੇ ਅੱਗੇ ਦਿੱਤਾ ਧਰਨਾ

ਸੀਪੀਆਈ (ਐੱਮ) ਸੂਬਾ ਸਕੱਤਰੇਤ ਮੈਂਬਰ ਕਾਮਰੇਡ ਭੂਪ ਚੰਦ ਚੰਨੋ ਨੇ ਕਿਹਾ ਕਿ ਅੱਜ ਅਸੀਂ ਬੜੇ ਹੀ ਨਾਜ਼ੁਕ ਹਲਾਤਾਂ ਦੇ ਚੱਲਦਿਆਂ ਇੱਥੇ ਪਹੁੰਚੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਜੋ ਕਹਿੰਦੀ ਸੀ ਅਸੀਂ ਇਨਸਾਫ਼ ਦੇਵਾਂਗੇ ਉਨ੍ਹਾਂ ਦੇ ਥਾਣਿਆਂ ਦਾ ਅੱਜ ਬਹੁਤ ਹੀ ਮਾੜਾ ਹਾਲ ਹੈ। ਉਨ੍ਹਾਂ ਕਿਹਾ ਕਿ ਕਦੇ ਵੀ ਨਹੀਂ ਹੋਇਆ ਸੀ ਕਿ ਬਹੱਤਰ ਸਾਲਾਂ ਦੀ ਆਜ਼ਾਦੀ ਦੇ ਵਿੱਚ ਸੀਪੀਆਈ ਐਮ ਦੇ ਦਫ਼ਤਰ ਜਾਂ ਕਿਸੇ ਹੋਰ ਕਮਿਊਨਿਸਟ ਪਾਰਟੀਆਂ ਦੇ ਦਫ਼ਤਰ ਦੇ ਵਿੱਚ ਇਸ ਤਰ੍ਹਾਂ ਹਮਲਾ ਕੀਤਾ ਗਿਆ ਹੋਵੇ।

ਫੋਟੋ

ਉਨ੍ਹਾਂ ਕਿਹਾ ਕਿ ਪਾਰਟੀ ਦਫ਼ਤਰ ਇੱਕ ਇਨਸਾਫ਼ ਦਾ ਮੰਦਰ ਹੈ ਅਤੇ ਲੋਕ ਉੱਥੇ ਘਰੇਲੂ ਝਗੜਿਆਂ ਵਾਲੇ ਵੀ ਆਉਂਦੇ ਨੇ ਅਤੇ ਜਿਹੜੇ ਲੋਕ ਪੁਲਿਸ ਅਤੇ ਪ੍ਰਸ਼ਾਸਨ ਤੋਂ ਸਤਾਏ ਆਪਣੀਆਂ ਮੁਸ਼ਕਿਲਾਂ ਲੈ ਕੇ ਆਉਂਦੇ ਹਨ। ਉਹ ਸਾਰਿਆਂ ਦੇ ਲਈ ਹੀ ਇੱਕ ਮੰਦਿਰ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰੀ ਹੋਇਆ ਹੈ ਕਿ ਮਾਨਸਾ ਦੀ ਪੁਲਿਸ ਨੇ ਉੱਥੇ ਜਾ ਕੇ ਇੱਕ ਘਰੇਲੂ ਡਿਸਪਿਊਟ ਦੇ ਚੱਲਦਿਆਂ ਉਸ ਦੇ ਸਬੰਧ ਵਿੱਚ ਇੱਕ ਪੁਲੀਸ ਵਾਲੇ ਦੇ ਪਿੱਛੇ ਲੱਗ ਕੇ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਵਿੰਦਰ ਸਿੰਘ ਉੱਡਤ ਦੇ ਨਾਲ ਇਸ ਤਰ੍ਹਾਂ ਦਾ ਵਿਵਹਾਰ ਕਰੋ ਕਿ ਜੋ ਜਾਨਵਰਾਂ ਤੇ ਵੀ ਨਹੀਂ ਕੀਤਾ ਜਾਂਦਾ ।

ਉਨ੍ਹਾਂ ਦੇ ਨਾਲ ਦੇ ਸਾਥੀਆਂ ਤੇ ਪਰਚਾ ਦਰਜ ਕਰ ਤੋਂ ਅਤੇ ਅਜੇ ਤੱਕ ਪੁਲਿਸ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਸਬਕ ਨਹੀਂ ਮਿਲਿਆ ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲਿਸ ਵੱਲੋਂ ਕਾਮਰੇਡ ਕੁਲਵਿੰਦਰ ਸਿੰਘ ਉੱਡਤ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਤੇ ਪਰਚਾ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਪੰਜਾਬ ਭਰ ਦੇ ਵਿੱਚ ਪੰਜਾਬ ਪੁਲੀਸ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਉਨ੍ਹਾਂ ਪੁਲਿਸ ਅਧਿਕਾਰੀਆਂ ਦੇ ਖਿਲਾਫ ਪਰਚਾ ਦਰਜ ਕੀਤਾ ਜਾਵੇ ਜਿਨ੍ਹਾਂ ਨੇ ਕਾਮਰੇਡ ਕੁਲਵਿੰਦਰ ਉੱਡਤ ਦੇ ਨਾਲ ਇਸ ਤਰ੍ਹਾਂ ਦਾ ਵਿਵਹਾਰ ਕੀਤਾ ਹੈ

ਫੋਟੋ

ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ (ਸੀਟੂ) ਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਨੇ ਕਿਹਾ ਕਿ ਸਾਡੇ ਦਫ਼ਤਰ 'ਤੇ ਪੁਲਿਸ ਮੁਲਾਜ਼ਮਾਂ ਵੱਲੋਂ ਬਿਨ੍ਹਾਂ ਕਿਸੇ ਸ਼ਿਕਾਇਤ ਤੋਂ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਆਗੂ ਦੇ ਕਹੀ ਮਾਰੀ ਗਈ ਹੈ ਅਜੇ ਤੱਕ ਪੁਲਿਸ ਨੇ ਉਸ ਦਾ ਮੈਡੀਕਲ ਤੱਕ ਨਹੀਂ ਕਰਵਾਇਆ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਇਰਾਦਾ ਕਤਲ ਦਾ ਪਰਚਾ ਦਰਜ ਕੀਤਾ ਜਾਵੇ ਜੇਕਰ ਪੁਲਿਸ ਨੇ ਉਨ੍ਹਾਂ ਪੁਿਲਸ ਕਰਮਚਾਰੀਆਂ ਦੇ ਖ਼ਿਲਾਫ਼ ਕਾਰਵਾਈ ਨਾ ਕੀਤੀ ਅਤੇ ਉਨ੍ਹਾਂ ਦੇ ਆਗੂ ਨੂੰ ਰਿਹਾਅ ਨਾ ਕੀਤਾ ਤਾਂ ਉਨ੍ਹਾਂ ਦਾ ਸੰਘਰਸ਼ ਹੋਰ ਵੀ ਤੇਜ਼ ਹੋਵੇਗਾ।

ਉਧਰ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜ ਸਤੰਬਰ ਨੂੰ ਇਨ੍ਹਾਂ ਨੇ ਰੋਸ ਮਾਰਚ ਕਰਨਾ ਸੀ ਜਿੱਥੇ ਅਸੀਂ ਆਪਣੀ ਪੁਲਿਸ ਫੋਰਸ ਲਗਾਈ ਸੀ ਜਿਨ੍ਹਾਂ ਵਿੱਚ ਸਾਡੇ ਹੈੱਡ ਕਾਂਸਟੇਬਲ ਜੁਝਾਰ ਸਿੰਘ ਅਤੇ ਕੁਲਦੀਪ ਸਿੰਘ ਦੀ ਡਿਊਟੀ ਲਗਾਈ ਸੀ ਪਰ ਉੱਥੇ ਸੀਪੀਆਈ (ਐੱਮ) ਦੇ ਆਗੂ ਕੁਲਵਿੰਦਰ ਸਿੰਘ ਉੱਡਤ ਨੇ ਕੁਲਦੀਪ ਸਿੰਘ 'ਤੇ ਹਮਲਾ ਕਰ ਦਿੱਤਾ। ਜਿਸ ਦੌਰਾਨ ਉਸ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਅਤੇ ਉਸ ਦੀ ਵਰਦੀ ਪਾੜ ਦਿੱਤੀ।

ਇਸ ਦੇ ਚੱਲਦਿਆਂ ਪੁਲਿਸ ਨੇ ਕੁਲਵਿੰਦਰ ਸਿੰਘ ਉੱਡਤ ਅਤੇ ਛੇ ਹੋਰ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਅਦਾਲਤ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਸਾਰੀ ਸੀਸੀਟੀਵੀ ਫੁਟੇਜ ਵੀ ਉਨ੍ਹਾਂ ਕੋਲ ਮੌਜੂਦ ਹੈ ਜੋ ਕਿ ਕੇਸ ਦੇ ਨਾਲ ਲਗਾਈ ਗਈ ਹੈ।

ABOUT THE AUTHOR

...view details