ਮਾਨਸਾ: ਨਗਰ ਕੌਂਸਲ ਚੋਣਾਂ 14 ਫ਼ਰਵਰੀ ਨੂੰ ਪੈ ਰਹੀਆਂ ਹਨ। ਜ਼ਿਲ੍ਹੇ ਦੇ 01 ਲੱਖ 25 ਹਜ਼ਾਰ 66 ਵੋਟਰ ਜ਼ਿਲ੍ਹੇ ਦੇ ਪੰਜ ਸਥਾਨਾਂ, ਜਿਨ੍ਹਾਂ ਵਿੱਚ ਤਿੰਨ ਨਗਰ ਕੌਂਸਲਾਂ ਮਾਨਸਾ, ਬੁਢਲਾਡਾ, ਬਰੇਟਾ ਤੇ ਦੋ ਨਗਰ ਪੰਚਾਇਤ ਬੋਹਾ ਅਤੇ ਜੋਗਾ ਵਿੱਚ 85 ਵਾਰਡਾਂ ਵਿੱਚ 309 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ।
ਇਸ ਤੋਂ ਇਲਾਵਾ ਜ਼ਿਲ੍ਹੇ ਭਰ ਪ੍ਰਸ਼ਾਸਨ ਵੱਲੋਂ 132 ਬੂਥ ਬਣਾਏ ਗਏ ਹਨ। ਜੇਕਰ ਚੋਣਾਂ ਦੇ ਸਬੰਧ ਵਿੱਚ ਸੁਰੱਖਿਆ ਦੇ ਪ੍ਰਬੰਧ ਦੀ ਗੱਲ ਕੀਤੀ ਜਾਵੇ ਤਾਂ ਜ਼ਿਲ੍ਹੇ ਭਰ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ 1500 ਕਰਮਚਾਰੀ ਤੈਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 3 ਐਸਪੀ ਅਤੇ 5 ਡੀਐੱਸਪੀ ਵੱਖ-ਵੱਖ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ 'ਤੇ ਆਪਣੀ ਪੈਨੀ ਨਜ਼ਰ ਰੱਖੀ ਜਾ ਰਹੀ ਹੈ।