ਚੰਡੀਗੜ੍ਹ:ਪੰਜਾਬ ਦੀ ਸੱਤਾ ’ਚ ਆਉਂਦੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਐਕਸ਼ਨ ’ਚ (aap govt in action) ਦਿੱਸ ਰਹੀ ਹੈ। ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਮਗਰੋਂ ਕਿਸਾਨਾਂ ਲਈ ਹੋਲੀ ਦੇ ਤਿਉਹਾਰ ਦੇ ਮੌਕੇ ’ਤੇ ਵੱਡਾ ਐਲਾਨ (big announcement for malwa farmers) ਕੀਤਾ ਹੈ। ਕਿਸਾਨਾਂ ਲਈ ਵੱਡਾ ਫ਼ੈਸਲਾ ਲੈਂਦੇ ਹੋਏ ਭਗਵੰਤ ਮਾਨ ਨੇ ਕਿਸਾਨਾਂ ਦੀ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਰਹਿੰਦਾ ਕਰੋੜਾਂ ਦਾ ਮੁਆਵਜ਼ਾ ਜਾਰੀ ਕਰ ਦਿੱਤਾ (compensation for cotton crop released) ਹੈ।
ਇਹ ਵੀ ਪੜੋ:ਪੰਜਾਬ ਮੰਤਰੀ ਮੰਡਲ ਤੈਅ, ਜੋਰਾਂ ’ਤੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ
ਮਾਨਸਾ ਤੋਂ ਵਿਧਾਇਕ ਵਿਜੇ ਸਿੰਗਲਾ ਨੇ ਉਪਰੋਕਤ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਗੁਲਾਬੀ ਸੁੰਡੀ ਨਾਲ ਖਰਾਬ ਹੋਈ ਫਸਲ ਦੇ ਮੁਆਵਜ਼ੇ ਵਜੋਂ 100 ਕਰੋੜ ਤੋਂ ਵੱਧ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਫੇਸਬੁੱਕ ਪੇਜ਼ ’ਤੇ ਇਕ ਪੋਸਟ ਪਾਉਂਦੇ ਲਿਖਿਆ ਹੈ ਕਿ ਸਰਕਾਰ ਨੇ ਪਹਿਲੇ ਹੀ ਦਿਨ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਫ਼ਸਲ ਦਾ ਮਾਨਸਾ ਜ਼ਿਲ੍ਹੇ ਨੂੰ ਇਕ ਅਰਬ, ਇਕ ਕਰੋੜ, 39 ਲੱਖ 45 ਹਜ਼ਾਰ 87 ਰੁਪਏ ਮੁਆਵਜ਼ਾ ਜਾਰੀ (over 100 crore released) ਕੀਤਾ ਹੈ।