ਮਾਨਸਾ: ਮਾਲਵਾ ਖੇਤਰ ਦੇ ਵਿੱਚ ਗੁਲਾਬੀ ਸੁੰਡੀ ਦੇ ਕਾਰਨ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ (Compensation for mild damage) ਲਈ ਬੇਸ਼ੱਕ ਸਰਕਾਰ ਵੱਲੋਂ ਕੁਝ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਦਿੱਤੀ ਗਈ ਸੀ, ਪਰ ਅਜੇ ਵੀ ਬਹੁਤ ਸਾਰੇ ਪਿੰਡਾਂ ਦੇ ਕਿਸਾਨ ਨਰਮੇ ਖ਼ਰਾਬੇ ਦੇ ਮੁਆਵਜ਼ੇ ਤੋਂ ਵਾਂਝੇ ਸਨ ਅਤੇ ਮਜ਼ਦੂਰਾਂ ਨੂੰ ਮੁਆਵਜ਼ਾ ਨਹੀਂ ਦਿੱਤੀ ਗਈ ਸੀ ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
ਹੁਣ ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਤੇ ਪੋਸਟਾਂ ਪਾ ਕੇ ਕਿਹਾ ਜਾ ਰਿਹਾ ਹੈ ਕਿ ਆਪ ਵੱਲੋਂ ਕਿਸਾਨਾਂ ਨੂੰ ਨਰਮੇ ਖ਼ਰਾਬੇ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਹੈ। ਇਸ ਨੂੰ ਲੈ ਕੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ।
ਇਹ ਵੀ ਪੜੋ:ਮਾਨ ਸਰਕਾਰ ’ਚ ਗਰਮੀ ਆਉਣ ਤੋਂ ਪਹਿਲਾਂ ਹੋਇਆ ਪੰਜਾਬ ਦਾ ਮੌਸਮ ਗਰਮ, ਬਿਜਲੀ ਸਕੰਟ ਦੀ ਆਹਟ
ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਨਰਮਾ ਖਰਾਬੇ ਦਾ ਮੁਆਵਜ਼ਾ (Compensation for mild damage) ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤਾ ਗਿਆ ਹੈ ਨਾ ਕਿ ਆਪ ਵੱਲੋਂ ਉਨ੍ਹਾਂ ਇਹ ਵੀ ਕਿਹਾ ਕਿ ਬਾਦਲ ਸਰਕਾਰ ਵੱਲੋਂ ਨਰਮਾ ਖ਼ਰਾਬੇ ਦਾ 8 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ 2 ਹਜ਼ਾਰ ਰੁਪਏ ਮਜ਼ਦੂਰਾਂ ਨੂੰ ਅਤੇ ਚੰਨੀ ਸਰਕਾਰ ਵੱਲੋਂ 17 ਹਜ਼ਾਰ ਰੁਪਏ ਕਿਸਾਨਾਂ ਨੂੰ ਅਤੇ 10 ਫ਼ੀਸਦੀ ਮੁਆਵਜ਼ਾ ਮਜ਼ਦੂਰਾਂ ਨੂੰ ਦੇਣ ਲਈ ਕਿਹਾ ਗਿਆ ਸੀ, ਪਰ ਆਪ ਵੱਲੋਂ ਅਜੇ ਤੱਕ ਕਿਸਾਨਾਂ ਮਜ਼ਦੂਰਾਂ ਨੂੰ ਕੁਝ ਨਹੀਂ ਦਿੱਤਾ ਗਿਆ ਜਦੋਂ ਕਿ ਆਪ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੀਦਾ ਸੀ।
ਉੱਥੇ ਰੁਲਦੂ ਸਿੰਘ ਮਾਨਸਾ ਨੇ ਇਹ ਵੀ ਕਿਹਾ ਕਿ ਐੱਸਵਾਈਐੱਲ ਮੁੱਦੇ ਤੇ ਹਰਿਆਣਾ ਪੰਜਾਬ ਦਾ ਛੋਟਾ ਭਰਾ ਹੈ ਅਤੇ ਪੰਜਾ
ਇਹ ਵੀ ਪੜੋ:'ਮਾਨ' ਦੀ ਟੀਮ, ਹਰ ਵਰਗ ਨੂੰ ਦਿੱਤੀ ਮੰਤਰੀ ਮੰਡਲ ’ਚ ਥਾਂ, ਜਾਣੋਂ ਕੌਣ ਕਿੰਨਾ ਅਮੀਰ