ਮਾਨਸਾ: ਜਿਵੇਂ-ਜਿਵੇਂ ਸੂਬੇ ’ਚ ਨਗਰ ਕੌਂਸਲ ਚੋਣਾਂ ਨੇੜੇ ਆ ਰਹੀਆਂ ਉਵੇਂ-ਉਵੇਂ ਹਰ ਪਰਾਟੀ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਜੇਕਰ ਗੱਲ ਮਾਨਸਾ ਦੀ ਕੀਤੀ ਜਾਵੇ ਤਾਂ ਕਾਂਗਰਸ ਪਾਰਟੀ ਦੁਆਰਾ ਨਗਰ ਨਿਗਮ ਚੋਣਾਂ ਲਈ ਜ਼ਿਲ੍ਹੇ ਦੀਆਂ 27 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਮਾਨਸਾ ਲਈ ਅਬਜ਼ਰਵਰ ਨਿਯੁਕਤ ਕਰਨ ਵਾਲੇ ਪਰਮਿੰਦਰ ਮਹਿਤਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਟਿਕਟ ਲਈ ਬਿਨੈ-ਪੱਤਰ ਦੇਣ ਵਾਲੇ ਪੱਛੜੇ ਤੇ ਜੇਤੂ ਉਮੀਦਵਾਰਾਂ ਨੂੰ ਵੇਖਦਿਆਂ ਇਹ ਸੂਚੀ ਜਾਰੀ ਕੀਤੀ ਹੈ। ਉਨ੍ਹਾਂ ਉਮੀਦ ਜਤਾਈ ਹੈ ਕਿ ਕਾਂਗਰਸ ਪਾਰਟੀ ਵਧੀਆ ਪ੍ਰਦਰਸ਼ਨ ਕਰੇਗੀ ਤੇ ਜਿੱਤ ਹਾਸਲ ਕਰੇਗੀ।