ਪੰਜਾਬ

punjab

ETV Bharat / state

ਸਿੱਧੂ ਮੂਸੇਵਾਲੇ ਦਾ ਵਿਰੋਧ ਕਰਨ ਵਾਲੇ ਮਾਈਕਲ ਗਾਗੋਵਾਲ ਨੂੰ ਬਣਾਇਆ ਜ਼ਿਲ੍ਹਾ ਪ੍ਰਧਾਨ - ਵਿਧਾਨਸਭਾ ਚੋਣਾਂ

ਵਿਧਾਨਸਭਾ ਚੋਣਾਂ ਨੂੰ ਲੈਕੇ ਸਰਗਰਮੀਆਂ ਤੇਜ਼ ਹਨ। ਇਸ ਦੇ ਚੱਲਦਿਆਂ ਕਾਂਗਰਸ ਵਲੋਂ ਮਾਈਕਲ ਗਾਗੋਵਾਲ ਨੂੰ ਮਾਨਸਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ।

ਮਾਈਕਲ ਗਾਗੋਵਾਲ ਨੂੰ ਬਣਾਇਆ ਜ਼ਿਲ੍ਹਾ ਪ੍ਰਧਾਨ
ਮਾਈਕਲ ਗਾਗੋਵਾਲ ਨੂੰ ਬਣਾਇਆ ਜ਼ਿਲ੍ਹਾ ਪ੍ਰਧਾਨ

By

Published : Feb 9, 2022, 8:17 PM IST

ਮਾਨਸਾ: ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਵੱਲੋਂ ਮਾਈਕਲ ਗਾਗੋਵਾਲ ਨੂੰ ਮਾਨਸਾ ਦਾ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਮਾਈਕਲ ਗਾਗੋਵਾਲ ਪੰਜਾਬ ਵਿੱਚ ਸਭ ਤੋਂ ਛੋਟੀ ਉਮਰ ਦੇ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਮਰਹੂਮ ਸਾਬਕਾ ਮੰਤਰੀ ਸ਼ੇਰ ਸਿੰਘ ਗਾਗੋਵਾਲ ਦੇ ਪੋਤਰੇ ਮਾਈਕਲ ਗਾਗੋਵਾਲ ਵੱਲੋਂ ਪਿਛਲੇ ਮਹੀਨੇ ਕਾਂਗਰਸ ਪਾਰਟੀ 'ਚ ਆਏ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦਾ ਵਿਰੋਧ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਟਿਕਟ ਦੇਣ ਤੋਂ ਬਾਅਦ ਮਾਈਕਲ ਗਾਗੋਵਾਲ ਨੇ ਕਾਂਗਰਸ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਇਸ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਵੱਲੋਂ ਰੁੱਸਿਆਂ ਨੂੰ ਮਨਾਉਣ ਦੇ ਲਈ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸੇ ਤਹਿਤ ਸਾਬਕਾ ਮੰਤਰੀ ਸ਼ੇਰ ਸਿੰਘ ਗਾਗੋਵਾਲ ਦੇ ਪੋਤਰੇ ਮਾਈਕਲ ਗਾਗੋਵਾਲ ਨੂੰ ਵੀ ਹੁਣ ਕਾਂਗਰਸ ਕਮੇਟੀ ਮਾਨਸਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ।

ਦੱਸ ਦਈਏ ਕਿ ਕਾਂਗਰਸ ਵਲੋਂ ਅੱਜ ਦੋ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕਾਂਗਰਸ ਵਲੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਚੋਣਾਂ ਦੇ ਚੱਲਦਿਆਂ ਚੋਣ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਵੀ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ :ਰਵਨੀਤ ਬਿੱਟੂ ਨੂੰ ਕਾਂਗਰਸ ਚੋਣ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਬਣਾਇਆ

ABOUT THE AUTHOR

...view details