ਮਾਨਸਾ : ਮਰਹੂਮ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ (Indira Gandhi) ਦੀ 37ਵੀਂ ਬਰਸੀ ਮਾਨਸਾ ਵਿਖੇ ਸੀਨੀਅਰ ਕਾਂਗਰਸੀ ਆਗੂ ਡਾ. ਮਨੋਜ ਬਾਲਾ ਬਾਂਸਲ ਦੀ ਅਗਵਾਈ ਦੇ ਵਿੱਚ ਮਨਾਈ। ਇਸ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਸਮੇਂ ਵਿੱਚ ਕਦੇ ਵੀ ਕਿਸੇ ਗੁਆਂਢੀ ਦੇਸ਼ ਨੇ ਭਾਰਤ ਵੱਲ ਅੱਖ ਚੁੱਕ ਕੇ ਨਹੀਂ ਦੇਖਿਆ ਸੀ ਅਤੇ ਉਨ੍ਹਾਂ ਵੱਲੋਂ ਜੋ ਦੇਸ਼ ਦੀ ਤਰੱਕੀ ਲਈ ਕਈੇ ਉਪਰਾਲੇ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਅੱਜ ਵੀ ਦੇਸ਼ ਦੇ ਲੋਕ ਉਨ੍ਹਾਂ ਨੂੰ ਨਮਨ ਕਰਦੇ ਹਨ ਜਿਸ ਦੇ ਤਹਿਤ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਦੀ 37 ਵਾਂ ਬਲੀਦਾਨ ਦਿਵਸ ਮਨਾਇਆ ਗਿਆ।
ਮਾਨਸਾ ਵਿਖੇ ਕਾਂਗਰਸ ਨੇ ਇੰਦਰਾ ਗਾਂਧੀ ਦੀ ਬਰਸੀ ਮਨਾਈ - Indira Gandhi's Anniversary In Mansa
ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ (Indira Gandhi) ਦਾ ਮਾਨਸਾ ਦੇ ਵਿੱਚ ਕਾਂਗਰਸ ਆਗੂਆਂ ਤੇ ਵਰਕਰਾਂ ਦੇ ਵੱਲੋਂ 37ਵੀਂ ਬਰਸੀ ਮਨਾਈ। ਇਸ ਦੌਰਾਨ ਕਾਂਗਰਸ ਆਗੂਆਂ ਤੇ ਵਰਕਰਾਂ ਵੱਲੋਂ ਇੰਦਰਾ ਗਾਂਧੀ ਦੇ ਕਾਰਜ ਦੀ ਖੂਬ ਸ਼ਲਾਘਾ ਕੀਤੀ ਗਈ।
ਕਾਂਗਰਸੀ ਆਗੂ ਡਾ. ਮਨੋਜ ਬਾਲਾ ਬਾਂਸਲ ਨੇ ਕਿਹਾ ਕਿ ਸਮੁੱਚੀ ਕਾਂਗਰਸ ਪਾਰਟੀ ਵੱਲੋਂ ਮਰਹੂਮ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ 37ਵਾਂ ਬਲੀਦਾਨ ਦਿਵਸ ਮਨਾਇਆ ਜਾ ਗਿਆ ਜਿੰਨ੍ਹਾਂ ਨੇ ਭਾਰਤ ਦੇਸ਼ ਦੀ ਤਰੱਕੀ ਦੇ ਲਈ ਕੰਮ ਕੀਤਾ ਅਤੇ ਉਨ੍ਹਾਂ ਵੱਲੋਂ ਜੋ ਸਮਾਜ ਨੂੰ ਦੇਣ ਹੈ ਅੱਜ ਵੀ ਸਮਾਜ ਉਨ੍ਹਾਂ ਯਾਦ ਕਰਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਤਾਕਤਾਂ ਅਤੇ ਵਿਰੋਧੀ ਦੇਸ਼ਾਂ ਨੂੰ ਉਨ੍ਹਾਂ ਵੱਲੋਂ ਕਦੇ ਵੀ ਭਾਰਤ ਵੱਲ ਅੱਖ ਚੁੱਕ ਕੇ ਨਹੀਂ ਦੇਖਣ ਦਿੱਤਾ ਅਤੇ ਭਾਰਤ ਦੇਸ਼ ਦੇ ਵਿੱਚ ਅਮਨ ਸ਼ਾਂਤੀ ਬਹਾਲ ਰੱਖਣ ਦੇ ਲਈ ਸਵਰਗਵਾਸੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਉਪਰਾਲੇ ਕੀਤੇ ਗਏ। ਇਸਦੇ ਨਾਲ ਹੀ ਉਨ੍ਹਾਂ ਇੰਦਰਾ ਗਾਂਧੀ ਦੀ ਸ਼ਲਾਘਾ ਕਰਦੇ ਕਿਹਾ ਕਿ ਉਨ੍ਹਾਂ ਵੱਲੋਂ ਔਰਤਾਂ ਨੂੰ ਵੀ ਹਰ ਫੀਲਡ ਦੇ ਵਿੱਚ ਅੱਗੇ ਵਧਣ ਦੇ ਲਈ ਉਤਸ਼ਾਹਿਤ ਕੀਤਾ।
ਇਹ ਵੀ ਪੜ੍ਹੋ:ਮੁਹੰਮਦ ਮੁਸਤਫਾ ਨੇ ਆਰੂਸਾ ਆਲਮ 'ਤੇ ਸਾਧੇ ਨਿਸ਼ਾਨੇ, ਲਪੇਟੇ 'ਚ ਲਏ ਦਿਨਕਰ ਗੁਪਤਾ ਤੇ ਵਿਨੀ ਮਹਾਜਨ