ਮਾਨਸਾ: ਅੱਜ ਬਾਰਾਂ ਹੱਟਾਂ ਚੌਕ ਵਿਖੇ ਕਾਂਗਰਸ ਪਾਰਟੀ ਵੱਲੋਂ ਡਾ. ਮਨੋਜ ਬਾਲਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਫੂਕੀ ਅਤੇ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਦੇ ਹੋਏ ਜਮ ਕੇ ਨਾਅਰੇਬਾਜ਼ੀ ਕੀਤੀ ਗਈ।
ਕਾਂਗਰਸ ਜ਼ਿਲ੍ਹਾ ਪ੍ਰਧਾਨ ਡਾ. ਮਨੋਜ ਬਾਲਾ ਨੇ ਕਿਹਾ ਕਿ ਕਾਂਗਰਸ ਕਾਲੇ ਕਾਨੂੰਨਾਂ ਦਾ ਸਖ਼ਤ ਵਿਰੋਧ ਕਰਦੀ ਹੈ। ਬੀਜੇਪੀ ਪਾਰਟੀ ਹਮੇਸ਼ਾ ਕਿਸਾਨਾਂ ਦੀ ਵਿਰੋਧੀ ਸਰਕਾਰ ਰਹੀ ਹੈ। ਆਰਡੀਨੈਂਸ ਪਾਸ ਕਰਕੇ ਮੋਦੀ ਨੇ ਕਿਸਾਨਾਂ ਦਾ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।