ਮਾਨਸਾ : ਲੋਕ ਸਭਾ ਵਿੱਚੋਂ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖ਼ਾਰਜ ਕਰਨ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਦੇ ਵਿੱਚ ਮੋਦੀ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾਵਾਂ ਵੱਲੋਂ ਇਸ ਮਾਮਲੇ ਵਿਚ ਇਕਜੁੱਟ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਉਥੇ ਹੀ ਮਾਨਸਾ ਵਿਖੇ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਵੱਲੋਂ ਸਾਬਕਾ ਮੰਤਰੀ ਈਸ਼ਰ ਸਿੰਘ ਗਾਗੋਵਾਲ ਦੇ ਘਰ ਵਿਖੇ ਪ੍ਰੈਸ ਵਾਰਤਾ ਕਰਦੇ ਹੋਏ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਇਕ ਸਾਜ਼ਿਸ਼ ਦੇ ਤਹਿਤ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਕਰਕੇ ਅਤੇ ਲੋਕ ਸਭਾ ਵਿੱਚੋਂ ਮੈਂਬਰਸ਼ਿਪ ਤੋਂ ਖਾਰਜ ਨਾਲ ਮੋਦੀ ਸਰਕਾਰ ਦਾ ਦੇਸ਼ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਲੋਕਤੰਤਰ ਅਤੇ ਸਵਿਧਾਨ ਨਹੀਂ ਸਮਝਦੀ ਜਿਸ ਕਾਰਨ ਅੱਜ ਮੋਦੀ ਸਰਕਾਰ ਤੋਂ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਵੱਡੀ ਜ਼ਰੂਰਤ ਹੈ ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਹਰ ਕਾਂਗਰਸੀ ਵਰਕਰ ਅਤੇ ਆਗੂ ਆਪਣੇ ਆਪ ਨੂੰ ਰਾਹੁਲ ਗਾਂਧੀ ਰਾਹੁਲ ਗਾਂਧੀ ਸਮਝਦਾ ਹੈ ਤੇ ਰਾਹੁਲ ਗਾਂਧੀ ਨੇ ਦੇਸ਼ ਦੇ ਵਿਚ ਭਾਰਤ ਯਾਤਰਾ ਸ਼ੁਰੂ ਕੀਤੀ ਸੀ।
ਇਹ ਵੀ ਪੜ੍ਹੋ :ਨਵਜੋਤ ਸਿੰਘ ਸਿੱਧੂ ਕੌਣ ਨੇ ? ਜਾਣੋ ਉਹਨਾਂ ਨੇ ਸਿਆਸੀ ਸਫ਼ਰ ਦੀ ਕਿਵੇਂ ਕੀਤੀ ਸੁਰੂਆਤ ?
ਹਰ ਕਾਂਗਰਸੀ ਵਰਕਰ ਹਾਈਕਮਾਂਡ ਦਾ ਸੁਨੇਹਾ ਉਡੀਕ ਰਿਹਾ: ਉਸ ਨਾਲ ਕਾਂਗਰਸ ਪਾਰਟੀ ਨੂੰ ਬਲ ਮਿਲਿਆ ਹੈ ਅਤੇ ਰਾਹੁਲ ਗਾਂਧੀ ਦੇ ਨਾਲ ਪੂਰੇ ਦੇਸ਼ ਦਾ ਨੌਜਵਾਨ ਖੜਾ ਹੋਇਆ ਜਿਸ ਕਾਰਨ ਮੋਦੀ ਸਰਕਾਰ ਬਖਲਾ ਚੁੱਕੀ ਸੀ ਅਤੇ ਉਨ੍ਹਾਂ ਨੇ ਇਕ ਸਾਜ਼ਿਸ਼ ਦੇ ਤਹਿਤ ਜੱਜ ਨੂੰ ਬਦਲ ਕੇ ਤੁਰੰਤ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਈ ਅਤੇ ਨਾਲ ਹੀ ਉਨ੍ਹਾਂ ਦੀ ਲੋਕ ਸਭਾ ਵਿੱਚ ਮੈਂਬਰਸ਼ਿਪ ਖ਼ਾਰਜ ਕਰ ਦਿੱਤੀ। ਜੋ ਕਿ ਭਾਰਤ ਦੇ ਸੰਵਿਧਾਨ ਦੇ ਉਲਟ ਹੈ ਉਹਨਾਂ ਕਿਹਾ ਕਿ ਅੱਜ ਦੇਸ਼ ਦਾ ਹਰ ਕਾਂਗਰਸੀ ਵਰਕਰ ਹਾਈਕਮਾਂਡ ਦਾ ਸੁਨੇਹਾ ਉਡੀਕ ਰਿਹਾ ਹੈ ਅਤੇ ਉਹ ਮੋਦੀ ਸਰਕਾਰ ਦੇ ਖਿਲਾਫ ਜੇਲ੍ਹਾਂ ਭਰਨ ਦੇ ਲਈ ਵੀ ਤਿਆਰ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਦੇ ਵਿੱਚ ਮੋਦੀ ਸਰਕਾਰ ਦੇ ਖਿਲਾਫ ਅੰਦੋਲਨ ਸ਼ੁਰੂ ਕੀਤਾ ਜਾਵੇਗਾ ਜਿਸ ਦੇਸ਼ ਦਾ ਹਰ ਨਾਗਰਿਕ ਕਰੇਗਾ ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਕੌਰ ਗਾਗੋਵਾਲ ਨੇ ਵੀ ਕਿਹਾ ਕਿ ਦੇਸ਼ ਵਿੱਚ ਮੋਦੀ ਸਰਕਾਰ ਵੱਲੋਂ ਜੋ ਕਾਂਗਰਸ ਪਾਰਟੀ ਨੂੰ ਦਬਾਉਣ ਦੇ ਲਈ ਹਥਕੰਡੇ ਅਪਣਾਏ ਜਾ ਰਹੇ ਹਨ।
ਦੇਸ਼ ਦਾ ਹਰ ਕਾਂਗਰਸੀ ਗ੍ਰਿਫਤਾਰੀ ਦੇਣ ਲਈ ਤਿਆਰ:ਇਨ੍ਹਾਂ ਤੋਂ ਕਾਂਗਰਸ ਪਾਰਟੀ ਡਰਨ ਵਾਲੀ ਨਹੀ ਅਤੇ ਕਾਂਗਰਸ ਪਾਰਟੀ ਦਾ ਹਰ ਵਰਕਰ ਅਤੇ ਆਗੂ ਦੇਸ਼ ਵਿਚ ਕਾਂਗਰਸ ਪਾਰਟੀ ਨੂੰ ਲਿਆਉਣ ਦੇ ਲਈ ਤਿਆਰ ਹੈ ਜਿਸ ਕਾਰਨ ਮੋਦੀ ਸਰਕਾਰ ਕਾਂਗਰਸ ਪਾਰਟੀ ਦੇ ਖ਼ਿਲਾਫ਼ ਹੀ ਹਥਕੰਡੇ ਅਪਣਾ ਰਹੀ ਹੈ ਤੇ ਅੱਜ ਦੇਸ਼ ਦਾ ਹਰ ਕਾਂਗਰਸੀ ਗ੍ਰਿਫਤਾਰੀ ਦੇਣ ਲਈ ਵੀ ਤਿਆਰ ਹੈ। ਜ਼ਿਕਰਯੋਗ ਹੈ ਕਿ ਮਾਨਸਾ ਵਿਖੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਿਹਾ ਕਿ ਅਗਰਵਾਲ ਨੇ ਪ੍ਰੈਸ ਵਾਰਤਾ ਕਰਦੇ ਹੋਏ ਕਿਹਾ ਕਿ ਜਲਦ ਹੀ ਕਾਂਗਰਸ ਪਾਰਟੀ ਦੇਸ਼ ਭਰ ਦੇ ਵਿਚ ਅੰਦੋਲਨ ਸ਼ੁਰੂ ਕਰੇਗੀ ਅਤੇ ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਦੇਸ਼ ਨੂੰ ਬਚਾਉਣ ਲਈ ਆਵਾਜ਼ ਬੁਲੰਦ ਕਰੇਗੀ।