ਪੰਜਾਬ

punjab

ETV Bharat / state

ਮਾਨਸਾ 'ਚ ਕੋਰੋਨਾ ਦੇ 54 ਪੌਜ਼ੀਟਿਵ ਕੇਸ ਆਏ ਸਾਹਮਣੇ - ਸਿਵਲ ਸਰਜਨ ਡਾ ਸੁਖਵਿੰਦਰ ਸਿੰਘ

ਸਿਵਲ ਸਰਜਨ ਡਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 30 ਹਜ਼ਾਰ 349 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 3263 ਮਾਮਲੇ ਸਾਹਮਣੇ ਆ ਚੁੱਕੇ ਹਨ ਉਨ੍ਹਾਂ ਦੱਸਿਆ ਕਿ ਹੁਣ ਤੱਕ 2863 ਲੋਕ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 56 ਲੋਕਾਂ ਦੀ ਮੌਤ ਹੋ ਚੁੱਕੀ ਹੈ

ਕੋਰੋਨਾ ਦੇ 54 ਪੌਜ਼ੀਟਿਵ ਕੇਸ ਆਏ ਸਾਹਮਣੇ ਹੁਣ ਤੱਕ 15,898 ਲਗਾਈ ਕੋਰੋਨਾ ਵੈਕਸੀਨ
ਕੋਰੋਨਾ ਦੇ 54 ਪੌਜ਼ੀਟਿਵ ਕੇਸ ਆਏ ਸਾਹਮਣੇ ਹੁਣ ਤੱਕ 15,898 ਲਗਾਈ ਕੋਰੋਨਾ ਵੈਕਸੀਨ

By

Published : Apr 10, 2021, 10:07 PM IST

ਮਾਨਸਾ : ਸਿਵਲ ਸਰਜਨ ਡਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 30 ਹਜ਼ਾਰ 349 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 3263 ਮਾਮਲੇ ਸਾਹਮਣੇ ਆ ਚੁੱਕੇ ਹਨ ਉਨ੍ਹਾਂ ਦੱਸਿਆ ਕਿ ਹੁਣ ਤੱਕ 2863 ਲੋਕ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 56 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮਾਨਸਾ ਜ਼ਿਲ੍ਹੇ ਵਿੱਚ ਹੁਣ 54 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਜ਼ਿਲ੍ਹੇ ਵਿੱਚ ਇਸ ਸਮੇਂ 344 ਐਕਟਿਵ ਕੋਰੋਨਾ ਦੇ ਕੇਸ ਹਨ ਉਨ੍ਹਾਂ ਦੱਸਿਆ ਕਿ ਅੱਜ 36 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ ਕੁਝ ਲੋਕ ਲੈਵਲ 2 ਹਸਪਤਾਲਾਂ ਵਿੱਚ ਭਰਤੀ ਹਨ ਅਤੇ ਬਾਕੀ ਲੋਕਾਂ ਨੂੰ ਆਪਣੇ ਆਪਣੇ ਘਰਾਂ ਵਿੱਚ ਹੀ ਇਕਾਂਤਵਾਸ ਕੀਤਾ ਗਿਆ ਹੈ।

ਕੋਰੋਨਾ ਦੇ ਬਚਾਅ ਦੇ ਲਈ ਸਰਕਾਰ ਵੱਲੋਂ ਫਰੀ ਲਗਾਈ ਜਾ ਰਹੀ ਵੈਕਸੀਨੇਸ਼ਨ ਦੇ ਤਹਿਤ ਮਾਨਸਾ ਜ਼ਿਲ੍ਹੇ ਦੇ ਵਿੱਚ 15898 ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਈ ਗਈ ਹੈ ਸਿਵਲ ਸਰਜਨ ਮਾਨਸਾ ਨੇ 45 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਦੀ ਵੀ ਅਪੀਲ ਕੀਤੀ ਹੈ।

ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਮਾਨਸਾ ਜ਼ਿਲ੍ਹੇ ਵਿੱਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਇਆ ਜਾਂਦਾ ਹੈ ਤਾਂ ਕਿ ਰਾਤ ਸਮੇਂ ਕੋਈ ਵੀ ਘਰਾਂ ਤੋਂ ਬਾਹਰ ਨਾ ਆਵੇ ਅਤੇ ਇਸ ਦੌਰਾਨ ਕਰਫਿਊ ਲਗਾ ਕੇ ਕੋਰੋਨਾ ਦੀ ਮਹਾਂਮਾਰੀ ਤੋਂ ਬਚਿਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਿਹਤ ਕੇਂਦਰ ਤੇ ਜਾ ਕੇ ਕੋਰੋਨਾ ਸੈਂਪਲ ਕਰਵਾ ਲਵੇ ਤਾਂ ਕਿ ਕੋਰੋਨਾ ਦੇ ਮਹਾਂਮਾਰੀ ਤੋਂ ਬਚਿਆ ਜਾਵੇ।

ABOUT THE AUTHOR

...view details