ਪੰਜਾਬ

punjab

ETV Bharat / state

ਕਾਰਪੋਰੇਟਾਂ ਦੀ ਜਾਰੀ ਤੇ ਲੋਕਾਂ ਨਾਲ ਗਦਾਰੀ ਨਹੀਂ ਚਲਣੀ: ਕਿਸਾਨ ਆਗੂ - farmers protest

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਸੰਘਰਸ਼ ਤਿੱਖਾ ਹੁੰਦਾ ਜਾ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਮਨ ਕੀ ਬਾਤ ਵਿਰੁੱਧ ਕਿਸਾਨ ਜਥੇਬੰਦੀਆਂ ਨੇ ਮਾਨਸਾ ਜ਼ਿਲ੍ਹਾ ਕਚਹਿਰੀ ਉੱਤੇ ਥਾਲੀਆਂ ਵਜਾ ਕੇ ਵਿਰੋਧ ਕੀਤਾ।

ਫ਼ੋਟੋ
ਫ਼ੋਟੋ

By

Published : Dec 27, 2020, 3:45 PM IST

ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਸੰਘਰਸ਼ ਤਿੱਖਾ ਹੁੰਦਾ ਜਾ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਮਨ ਕੀ ਬਾਤ ਵਿਰੁੱਧ ਕਿਸਾਨ ਜਥੇਬੰਦੀਆਂ ਨੇ ਮਾਨਸਾ ਜ਼ਿਲ੍ਹਾ ਕਚਹਿਰੀ ਉੱਤੇ ਥਾਲੀਆਂ ਵਜਾ ਕੇ ਵਿਰੋਧ ਕੀਤਾ।

ਵੇਖੋ ਵੀਡੀਓ

ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਹਿਲਾ ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿੱਚ ਲੰਮਾ ਸਮਾਂ ਧਰਨਾ ਪ੍ਰਦਰਸ਼ਨ ਕੀਤਾ ਹੁਣ ਪੂਰੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਦਿੱਲੀ ਵਿੱਚ ਧਰਨਾ ਦੇ ਰਹੀਆਂ ਹਨ। ਕਿਸਾਨਾਂ ਨੂੰ ਦਿੱਲੀ ਵਿੱਚ ਅੰਦੋਲਨ ਕਰਦਿਆਂ ਪੂਰਾ 1 ਮਹੀਨਾ ਹੋ ਗਿਆ ਹੈ ਪਰ ਮੋਦੀ ਉਨ੍ਹਾਂ ਕਿਸਾਨਾਂ ਦੀ ਅਵਾਜ ਸੁਨਣ ਦੀ ਬਜਾਏ ਲੋਕਾਂ ਨੂੰ ਆਪਣੇ ਮਨ ਕੀ ਬਾਤ ਸੁਣਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਮੋਦੀ ਦੇ ਇਸ ਮਨ ਕੀ ਬਾਤ ਪ੍ਰੋਗਰਾਮ ਦੇ ਵਿਰੋਧ ਵਿੱਚ ਉਹ ਥਾਲੀਆਂ ਖੜਕਾ ਰਹੇ ਹਨ ਤੇ ਇਹ ਸੁਨੇਹਾ ਦੇ ਰਹੇ ਹਨ ਕਿ ਲੋਕ ਮਨ ਕੀ ਬਾਤ ਨਹੀਂ ਸੁਣਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਹੈ ਤੇ ਇੱਥੇ ਸਰਕਾਰ ਨੂੰ ਲੋਕਾਂ ਦੀ ਗੱਲ ਸੁਣਨੀ ਚਾਹੀਦੀ ਹੈ।

ABOUT THE AUTHOR

...view details