ਮਾਨਸਾ:ਪੰਜਾਬ ਸਰਕਾਰ ਦੇ ਖਿਲਾਫ਼ ਲਗਾਤਾਰ ਮੁਲਾਜ਼ਮ ਵਰਗ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਚੱਲਦਿਆਂ ਮਾਨਸਾ 'ਚ ਵੀ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਾਂ ਨੇ ਜ਼ਿਲ੍ਹਾ ਕਚਹਿਰੀ 'ਚ ਧਰਨਾ ਲਗਾ ਕੇ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ।
ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਾਂ ਵੀ ਪੰਜਾਬ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ ਇਸ ਮੌਕੇ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਾਂ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਗਿਆ ਹੈ,ਉਹ ਬਹੁਤ ਹੀ ਗਲਤ ਹੈ। ਇਸ ਦੇ ਨਾਲ ਉਨ੍ਹਾਂ ਦਾ ਨੁਕਸਾਨ ਹੋਇਆ ਹੈ ਅਤੇ ਤਨਖਾਹਾਂ ਵਿੱਚ ਕਟੌਤੀ ਹੋਈ ਹੈ, ਜਿਸ ਕਾਰਨ ਉਹ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਏ ਹਨ।
ਯੂਨੀਅਨ ਦੇ ਆਗੂ ਹਰਚਰਨ ਸਿੰਘ ਵਧੀਕ ਸਕੱਤਰ ਪੰਜਾਬ ਅਤੇ ਗੁਰਲਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਹੈ, ਉਸਦੇ ਨਾਲ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਾਂ ਦੀ ਤਨਖ਼ਾਹ 'ਤੇ ਜਿਆਦਾ ਅਸਰ ਪਿਆ ਹੈ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਇਸ ਤੋਂ ਪਹਿਲਾਂ ਵੀ ਸਰਕਾਰ ਦੇ ਖਿਲਾਫ਼ ਚੰਡੀਗੜ੍ਹ, ਪਟਿਆਲਾ ਅਤੇ ਹੋਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰਦਰਸ਼ਨ ਕਰ ਚੁੱਕੇ ਹਨ।
ਉਨਹਾਂ ਕਿਹਾ ਕਿ ਹੁਣ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰ ਜ਼ਿਲ੍ਹਾ ਪੱਧਰ 'ਤੇ ਧਰਨੇ ਦੇ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਉਥੇ ਉਹਨਾਂ ਕਿਹਾ ਕਿ ਨੌ ਅਗਸਤ ਨੂੰ ਬਠਿੰਡਾ ਵਿੱਚ ਇੱਕ ਸੂਬਾ ਪੱਧਰੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ 'ਤੇ ਸਰਕਾਰ ਖਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਕੱਚੇ ਪੀ.ਆਰ.ਟੀ.ਸੀ ਕਾਮਿਆਂ ਨੇ ਕੀਤਾ ਬੱਸ ਅੱਡੇ ਦਾ ਗੇਟ ਬੰਦ