ਮਾਨਸਾ: ਸੂਬੇ ’ਚ ਦਿਨੋਂ ਦਿਨ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸਦਾ ਸਭ ਤੋਂ ਵੱਡਾ ਕਾਰਨ ਲੋਕਾਂ ਦਾ ਸਿਹਤ ਵਿਭਾਗ ਦੀਆਂ ਗਾਈਡਲਾਈਨਜ਼ ਨੂੰ ਨਾ ਮੰਨਣਾ ਹੈ। ਮਾਨਸਾ ਜ਼ਿਲ੍ਹੇ ’ਚ 76 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕੋਰੋਨਾ ਗਾਈਡਲਾਈਨਜ ਦੀ ਸਹੀ ਢੰਗ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਸੂਬੇ ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਰਾਤ 9 ਵਜੇ ਤੋਂ ਲੈ ਕੇ ਸਵੇਰ 5 ਵਜੇ ਤੱਕ ਦਾ ਕਰਫਿਊ ਲਗਾਇਆ ਗਿਆ ਹੈ।
ਕੋਰੋਨਾ ਦੇ 76 ਨਵੇਂ ਮਾਮਲੇ ਆਏ ਸਾਹਮਣੇ
ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 29 ਹਜਾਰ 613 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾਂ ਵਿੱਚੋਂ 3209 ਮਾਮਲੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 2827 ਲੋਕ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 56 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਜ਼ਿਲ੍ਹੇ ਵਿੱਚ ਹੁਣ 76 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਜ਼ਿਲ੍ਹੇ ਵਿੱਚ ਇਸ ਸਮੇਂ 326 ਐਕਟਿਵ ਕੋਰੋਨਾ ਦੇ ਕੇਸ ਹਨ ਜਿਨ੍ਹਾਂ ਵਿੱਚੋਂ ਕੁਝ ਲੋਕ ਲੈਵਲ 2 ਹਸਪਤਾਲਾਂ ਵਿੱਚ ਭਰਤੀ ਹਨ ਅਤੇ ਬਾਕੀ ਲੋਕਾਂ ਨੂੰ ਆਪਣੇ-ਆਪਣੇ ਘਰਾਂ ਵਿੱਚ ਹੀ ਇਕਾਂਤਵਾਸ ਕੀਤਾ ਗਿਆ ਹੈ। ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਿਹਤ ਕੇਂਦਰ ’ਤੇ ਜਾ ਕੇ ਕੋਰੋਨਾ ਸੈਂਪਲ ਕਰਵਾ ਲਵੇ ਤਾਂ ਕਿ ਕੋਰੋਨਾ ਦੇ ਮਹਾਂਮਾਰੀ ਤੋਂ ਉਹ ਖੁਦ ਨੂੰ ਅਤੇ ਆਪਣੇ ਪਰਿਵਾਰ ਨੂੰ ਬਚਾ ਸਕੇ।
ਇਹ ਵੀ ਪੜੋ: ਪਠਾਨਕੋਟ 'ਚ ਬਰਡ ਫਲੂ ਨੇ ਦਿੱਤੀ ਦਸਤਕ