ਮਾਨਸਾ: ਜਨਤਾ ਕਰਫਿਊ ਦੇ ਐਲਾਨ ਤੋਂ ਬਾਅਦ ਮਾਨਸਾ ਜ਼ਿਲ੍ਹਾ ਪੂਰਨ ਬੰਦ ਦਿਖਾਈ ਦੇ ਰਿਹਾ ਹੈ। ਮਾਨਸਾ ਵਿਖੇ ਗਸ਼ਤ ਕਰ ਰਹੇ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਜਨਤਾ ਕਰਫਿਊ ਦੇ ਐਲਾਨ 'ਤੇ ਮਾਨਸਾ ਜ਼ਿਲ੍ਹੇ ਦੇ ਲੋਕਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਐਮਰਜੈਂਸੀ ਕਿਸੇ ਨੂੰ ਕੋਈ ਜ਼ਰੂਰਤ ਹੈ ਤਾਂ ਉਹ ਵਿਅਕਤੀ ਹੀ ਬਾਹਰ ਆ ਰਿਹਾ ਹੈ ਅਤੇ ਪੁਲਿਸ ਵੱਲੋਂ ਪੁੱਛਗਿੱਛ ਕਰਨ ਤੋਂ ਬਾਅਦ ਹੀ ਉਸ ਨੂੰ ਅੱਗੇ ਜਾਣ ਦਿੱਤਾ ਜਾ ਰਿਹਾ ਹੈ।
ਕੋਵਿਡ 19: ਮਾਨਸਾ 'ਚ ਜਨਤਾ ਕਰਫਿਊ ਦਾ ਦਿਖਿਆ ਅਸਰ, ਪ੍ਰਸ਼ਾਸਨ ਨੇ ਕੀਤਾ ਧੰਨਵਾਦ - corona virus
ਵਿਖੇ ਗਸ਼ਤ ਕਰ ਰਹੇ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਜਨਤਾ ਕਰਫਿਊ ਦੇ ਐਲਾਨ 'ਤੇ ਮਾਨਸਾ ਜ਼ਿਲ੍ਹੇ ਦੇ ਲੋਕਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜੇਕਰ ਅੱਗੇ ਵੀ ਜਨਤਾ ਕਰਫਿਊ ਵਧਾਉਣ ਦੀ ਲੋੜ ਪਈ ਤਾਂ ਉਮੀਦ ਹੈ ਕਿ ਮਾਨਸਾ ਜ਼ਿਲ੍ਹੇ ਦੇ ਲੋਕ ਇਸੇ ਤਰ੍ਹਾਂ ਸਾਥ ਦਿੰਦੇ ਰਹਿਣਗੇ। ਕੋਰੋਨਾ ਵਾਇਰਸ ਦੇ ਵਧਦੇ ਖ਼ਤਰੇ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਵੀ ਵੱਡਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 31 ਮਾਰਚ ਤੱਕ ਸੂਬੇ ਨੂੰ ਮੁਕੰਮਲ ਤੌਰ 'ਤੇ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਰਾਜਸਥਾਨ ਸਰਕਾਰ ਵੱਲੋਂ ਵੀ ਇਹ ਕਦਮ ਚੁੱਕਿਆ ਗਿਆ ਹੈ।
ਇਸ ਦੌਰਾਨ ਸਿਰਫ਼ ਜ਼ਰੂਰੀ ਅਤੇ ਐਮਰਜੈਂਸੀ ਸੇਵਾਵਾਂ ਨੂੰ ਹੀ ਪ੍ਰਵਾਗਨਗੀ ਦਿੱਤੀ ਜਾਵੇਗੀ। ਇਸੇ ਤਹਿਤ ਸੂਬੇ ਦੇ ਸਾਰੇ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਤੁਰੰਤ ਇਹ ਪਾਬੰਦੀਆਂ ਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਮਹਾਂਮਾਰੀ ਕੋਰੋਨਾ ਵਾਇਰਸ ਪੂਰੇ ਦੇਸ਼ ਵਿੱਚ ਆਪਣੇ ਪੈਰ ਪਸਾਰ ਰਹੀ ਹੈ। ਭਾਰਤ ਵਿੱਚ ਹੁਣ ਤੱਕ ਇਸ ਨਾਲ 300 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਪੰਜਾਬ ਵਿੱਚ ਇਸ ਨੇ 21 ਲੋਕਾਂ ਨੂੰ ਆਪਣੀ ਚਪੇਟ ਵਿੱਚ ਲਿਆ ਹੈ ਜਿਸ ਵਿੱਚੋਂ ਇੱਕ ਦੀ ਮੌਤ ਵੀ ਹੋ ਗਈ ਹੈ।