ਮਾਨਸਾ: ਸਥਾਨਕ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਰਫ਼ਿਊ ਦੌਰਾਨ ਲੋਕਾਂ ਨੂੰ ਜ਼ਰੂਰੀ ਵਸਤਾਂ ਦੁੱਧ ਅਤੇ ਸਬਜ਼ੀਆਂ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਉਪਰਾਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਸਬਜ਼ੀ ਮੰਡੀ ਵਿੱਚ ਨਾ ਆਉਣ ਦੀ ਵੀ ਅਪੀਲ ਕੀਤੀ ਜਾ ਰਹੀ ਹੈ। ਮੰਡੀ ਵਿੱਚ ਆਉਣ ਵਾਲੇ ਸਬਜ਼ੀ ਖਰੀਦਣ ਦੇ ਲਈ ਰੇਹੜੀ ਵਾਲੇ ਅਤੇ ਦੋਧੀਆਂ ਦਾ ਮੈਡੀਕਲ ਚੈਕਅੱਪ ਕਰਨ ਤੋਂ ਬਾਅਦ ਉਨ੍ਹਾਂ ਨੂੰ ਮਾਸਕ ਅਤੇ ਸੈਨੀਟਾਇਜ਼ਰ ਵੀ ਵੰਡੇ ਗਏ।
ਮਾਨਸਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਦੇ ਲਈ ਮਾਨਸਾ, ਬੁਢਲਾਡਾ ਅਤੇ ਹੋਰ ਸ਼ਹਿਰਾਂ ਵਿੱਚ ਸਬਜ਼ੀ ਮੰਡੀ ਵਿੱਚ ਹੋਣ ਵਾਲੀ ਭੀੜ ਨੂੰ ਰੋਕਣ ਦੇ ਲਈ ਸਬਜ਼ੀ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਇੰਤਜ਼ਾਮ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਅਤੇ ਐਸਐਸਪੀ ਡਾ ਨਰਿੰਦਰ ਭਾਰਗਵ ਦੀ ਦੇਖ ਰੇਖ ਹੇਠ ਸਬਜ਼ੀ ਦੀਆਂ ਰੇਹੜੀਆਂ ਨੂੰ ਗਲੀ ਗਲੀ ਭੇਜ ਦਿੱਤਾ ਗਿਆ ਤਾਂ ਕਿ ਲੋਕ ਸਬਜ਼ੀ ਮੰਡੀ ਵਿੱਚ ਨਾ ਆਉਣ ਅਤੇ ਭੀੜ ਨਾ ਹੋ ਸਕੇ।