ਮਾਨਸਾ: ਸੀਪੀਆਈ (ਐਮਐਲ) ਲਿਬਰੇਸ਼ਨ(CPI (ML) Liberation) ਵੱਲੋਂ ਪੰਜਾਬ ਭਰ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਤੇ ਦਫਤਰਾਂ ਦੇ ਬਾਹਰ 'ਜਵਾਬ ਦਿਓ ਹਿਸਾਬ ਦਿਓ' ਦੇ ਤਹਿਤ ਰੈਲੀਆਂ ਕਰਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮਾਨਸਾ ਵਿਚ ਦੂਸਰੇ ਦਿਨ ਵੀ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੇ ਘਰ ਬਾਹਰ ਪ੍ਰਦਰਸ਼ਨ ਜਾਰੀ ਰਿਹਾ। ਲਿਬਰੇਸ਼ਨ ਦੇ ਆਗੂਆਂ ਨੇ ਕਿਹਾ ਕਿ ਜੇਕਰ ਵਿਧਾਇਕ ਵੱਲੋਂ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਨਾ ਦਿੱਤੇ ਗਏ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਉਨ੍ਹਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ।
ਸੀਪੀਆਈ (ਐਮਐਲ) ਲਿਬਰੇਸ਼ਨ(CPI (ML) Liberation) ਦੇ ਆਗੂਆਂ ਨੇ ਕਿਹਾ ਕਿ ਲਿਬਰੇਸ਼ਨ ਵੱਲੋਂ ਪੰਜਾਬ ਭਰ ਵਿੱਚ ਵਿਧਾਇਕ ਮੰਤਰੀਆਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕਰਕੇ 'ਜਵਾਬ ਦਿਉ ਹਿਸਾਬ ਦਿਓ' ਦੇ ਤਹਿਤ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਧਾਇਕਾਂ ਨੂੰ ਸਵਾਲ ਕੀਤੇ ਜਾਣਗੇ ਕਿ ਸਾਢੇ ਚਾਰ ਸਾਲ 'ਚ ਉਨ੍ਹਾਂ ਵੱਲੋਂ ਵਿਧਾਨ ਸਭਾ ਵਿੱਚ ਕੀ ਮੁੱਦੇ ਚੁੱਕੇ ਗਏ ਅਤੇ ਕਿਹੜੇ-ਕਿਹੜੇ ਹਲ ਹੋ ਚੁੱਕੇ ਹਨ। ਇਸਦੇ ਨਾਲ ਹੀ ਕਿਹੜੇ ਮੁੱਦੇ ਉਨ੍ਹਾਂ ਵੱਲੋਂ ਅਜੇ ਤੱਕ ਉਠਾਏ ਨਹੀਂ ਗਏ।